ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਨੇ ਐਤਵਾਰ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਇੱਕ 26 ਸਾਲਾ ਨੌਜਵਾਨ ਨੇ ਆਪਣੇ ਘਰ ਦੇ ਅੰਦਰ ਹੀ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।
ਇੱਕ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਵਿੰਦਰ ਕਟੋਚ ਨੇ ਸ਼ੁੱਕਰਵਾਰ ਸ਼ਾਮ ਨੂੰ ਹੰਬਲ ਪਿੰਡ ਵਿੱਚ ਆਪਣੇ ਪਿਤਾ ਜੋਗਿੰਦਰ ਕੁਮਾਰ ਦੀ ਲਾਇਸੈਂਸੀ ਰਾਈਫਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਅਧਿਕਾਰੀ ਨੇ ਦੱਸਿਆ ਕਿ ਜੋਗਿੰਦਰ ਕੁਮਾਰ ਗ੍ਰਾਮ ਰਕਸ਼ਾ ਗਾਰਡ ਸੀ।
ਡਿਪਟੀ ਸੁਪਰਡੈਂਟ ਆਫ਼ ਪੁਲਿਸ ਅਜੈ ਆਨੰਦ ਨੇ ਕਿਹਾ ਕਿ ਪੁਲਿਸ ਨੇ ਘਟਨਾ ਦੇ ਵੇਰਵਿਆਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.), ਡੋਡਾ ਵਿੱਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਅੰਤਿਮ ਸੰਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਨੌਜਵਾਨ ਨੇ ਇਹ ਕਦਮ ਕਿਉਂ ਚੁੱਕਿਆ, ਇਸ ਬਾਰੇ ਜਾਂਚ ਫਿਲਹਾਲ ਜਾਰੀ ਹੈ।
ਇਹ ਵੀ ਪੜ੍ਹੋ- ''ਅਸੀਂ ਇੱਥੇ 'ਸੁਆਦ' ਲੈਣ ਨਹੀਂ ਆਏ..!'', PM ਬਣਨ ਤੋਂ ਬਾਅਦ ਸੁਸ਼ੀਲਾ ਕਾਰਕੀ ਦਾ ਪਹਿਲਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰੀ ਮੀਂਹ ਤੋਂ ਬਾਅਦ ਕੁਝ ਹਿੱਸਿਆਂ 'ਚ ਅਚਾਨਕ ਆਇਆ ਹੜ੍ਹ, ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਵਾਪਰੀਆਂ
NEXT STORY