ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵਿੱਚ ਦੇਵਰੀਆ-ਬੇਲਡਾਂੜ ਰੋਡ 'ਤੇ ਸਥਿਤ ਇੱਕ ਨਸ਼ਾ ਛੁਡਾਊ ਕੇਂਦਰ 'ਚ ਇੱਕ 38 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੁਰੇਸ਼ ਯਾਦਵ ਵਜੋਂ ਹੋਈ ਹੈ, ਜੋ ਕੋਤਵਾਲੀ ਖੇਤਰ ਦੇ ਤਿਲਈ ਬੇਲਵਾ ਪਿੰਡ ਦਾ ਰਹਿਣ ਵਾਲਾ ਸੀ। ਉਹ ਸ਼ਰਾਬ ਪੀਣ ਦਾ ਆਦੀ ਸੀ ਅਤੇ ਪਰਿਵਾਰ ਨੇ ਉਸ ਦੀ ਆਦਤ ਛੁਡਾਉਣ ਲਈ ਕੁਝ ਦਿਨ ਪਹਿਲਾਂ ਹੀ ਉਸ ਨੂੰ ਇਸ ਕੇਂਦਰ ਵਿੱਚ ਭਰਤੀ ਕਰਵਾਇਆ ਸੀ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਦੇ ਸੰਚਾਲਕ ਅਤੇ ਕਰਮਚਾਰੀਆਂ 'ਤੇ ਕਤਲ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਪਰਿਵਾਰ ਮੁਤਾਬਕ ਸ਼ੁੱਕਰਵਾਰ ਰਾਤ ਸੁਰੇਸ਼ ਨੇ ਫ਼ੋਨ 'ਤੇ ਆਪਣੀ ਪਤਨੀ ਨਾਲ ਗੱਲ ਕਰ ਕੇ ਖ਼ੁਦ ਨੂੰ ਬਿਲਕੁਲ ਠੀਕ ਦੱਸਿਆ ਸੀ, ਪਰ ਉਸ ਤੋਂ ਕੁਝ ਦੇਰ ਬਾਅਦ ਹੀ ਕੇਂਦਰ ਵੱਲੋਂ ਉਸ ਦੀ ਸਿਹਤ ਵਿਗੜਨ ਦੀ ਖ਼ਬਰ ਦਿੱਤੀ ਗਈ। ਜਦੋਂ ਪਰਿਵਾਰਕ ਮੈਂਬਰ ਉੱਥੇ ਪਹੁੰਚੇ ਤਾਂ ਸੁਰੇਸ਼ ਦੀ ਮੌਤ ਹੋ ਚੁੱਕੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਮ੍ਰਿਤਕ ਦੀ ਪਿੱਠ, ਹੱਥਾਂ ਅਤੇ ਪੈਰਾਂ 'ਤੇ ਰੱਸੀ ਨਾਲ ਬੰਨ੍ਹੇ ਜਾਣ ਦੇ ਨਿਸ਼ਾਨ ਸਨ ਅਤੇ ਪਿੱਠ 'ਤੇ ਸੱਟਾਂ ਦੇ ਨਿਸ਼ਾਨ ਵੀ ਪਾਏ ਗਏ ਹਨ।
ਇਹ ਵੀ ਪੜ੍ਹੋ- ਧਰਤੀ 'ਤੇ ਆ ਗਏ Alien ! ਅਮਰੀਕੀ ਰੱਖਿਆ ਮੰਤਰਾਲੇ ਦੀ ਵੀਡੀਓ ਨੇ ਉਡਾ'ਤੇ ਸਭ ਦੇ ਹੋਸ਼
ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰ ਵਾਲਿਆਂ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ, ਕੋਤਵਾਲੀ ਇੰਚਾਰਜ ਰਾਕੇਸ਼ ਕੁਮਾਰ ਰਾਏ ਦੀ ਸਮਝਾਉਣ ਤੋਂ ਬਾਅਦ ਪਰਿਵਾਰ ਸ਼ਾਂਤ ਹੋਇਆ ਅਤੇ ਲਾਸ਼ ਲੈ ਕੇ ਘਰ ਰਵਾਨਾ ਹੋ ਗਿਆ। ਪੁਲਸ ਮੁਤਾਬਕ ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਅਸਲ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ, ਇਸ ਲਈ ਮ੍ਰਿਤਕ ਦਾ 'ਵਿਸਰਾ' ਜਾਂਚ ਲਈ ਸੁਰੱਖਿਅਤ ਰੱਖ ਲਿਆ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅਮਰੀਕਾ ਨੇ ਇਰਾਨ 'ਤੇ ਮੁੜ ਹਮਲੇ ਦੀ ਖਿੱਚੀ ਤਿਆਰੀ ! UAE, ਸਾਊਦੀ ਤੇ ਕਤਰ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਉਮੀਦ ਹੈ ਕਿ ਸਿੰਗਰੌਲੀ ਪ੍ਰਾਜੈਕਟ ਨੂੰ ਸੁਪਰੀਮ ਕੋਰਟ ਤੋਂ ਤਵੱਜੋ ਮਿਲਦੀ ਰਹੇਗੀ : ਜੈਰਾਮ ਰਮੇਸ਼
NEXT STORY