ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੀ ਮਦਦ ਕਰਨ ਵਾਲੇ ਇਕ 23 ਸਾਲਾ ਨੌਜਵਾਨ ਨੇ ਸੁਰੱਖਿਆ ਬਲਾਂ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਨਦੀ 'ਚ ਛਾਲ ਮਾਰ ਦਿੱਤੀ, ਪਰ ਉਹ ਨਦੀ 'ਚ ਪਾਣੀ ਦੇ ਵਹਾਅ ਦਾ ਸਾਹਮਣਾ ਨਹੀਂ ਕਰ ਸਕਿਆ ਤੇ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੀ ਪਛਾਣ 23 ਸਾਲਾ ਇਮਤਿਆਜ਼ ਅਹਿਮਦ ਮਾਗਰੇ ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਕੁਲਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਨੂੰ ਖਾਣਾ ਅਤੇ ਰਹਿਣ ਲਈ ਜਗ੍ਹਾ ਦਿੱਤੀ ਸੀ। ਸੁਰੱਖਿਆ ਬਲਾਂ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਨੇ ਆਪਣੇ 'ਤੇ ਲੱਗੇ ਇਲਜ਼ਾਮ ਵੀ ਕਬੂਲ ਕਰ ਲਏ ਸਨ। ਉਹ ਪੁਲਸ ਅਤੇ ਫੌਜ ਦੀ ਸਾਂਝੀ ਟੀਮ ਨੂੰ ਤੰਗਮਾਰਗ ਜੰਗਲ 'ਚ ਸਥਿਤ ਅੱਤਵਾਦੀਆਂ ਦੇ ਲੁਕਣ ਵਾਲੀ ਥਾਂ 'ਤੇ ਲਿਜਾਣ ਲਈ ਵੀ ਸਹਿਮਤ ਹੋ ਗਿਆ।
ਇਹ ਵੀ ਪੜ੍ਹੋ- ਭਾਰਤ ਨਾਲ ਜੰਗ ਦੇ ਡਰੋਂ UNSC ਕੋਲ ਪਹੁੰਚਿਆ ਪਾਕਿਸਤਾਨ, ਸ਼ਾਂਤੀ ਲਈ ਮੰਗਿਆ ਮੁਲਾਕਾਤ ਦਾ ਸਮਾਂ
ਪਰ ਰਸਤੇ ਵਿੱਚ ਉਹ ਅਧਿਕਾਰੀਆਂ ਨੂੰ ਚਕਮਾ ਦੇ ਕੇ ਮੌਕੇ ਤੋਂ ਭੱਜ ਗਿਆ ਤੇ ਪਿੱਛੇ ਪਏ ਅਧਿਕਾਰੀਆਂ ਤੋਂ ਬਚਣ ਲਈ ਉਸ ਨੇ ਨਦੀ ਵਿੱਚ ਛਾਲ ਮਾਰ ਦਿੱਤੀ। ਇੱਕ ਵੀਡੀਓ ਵਿੱਚ ਉਹ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਦੇ ਦਿਖਾਈ ਦਿੱਤਾ ਤੇ ਫ਼ਿਰ ਉਹ ਪਾਣੀ 'ਚ ਡੁੱਬ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਜੰਗ ਦੀ ਤਿਆਰੀ ! ਭਾਰਤ-ਪਾਕਿ ਤਣਾਅ ਦਰਮਿਆਨ ਕਰਾਚੀ ਪਹੁੰਚ ਗਿਆ ਤੁਰਕੀ ਨੇਵੀ ਦਾ ਜਹਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟੀਕਾਕਰਨ ਦੇ ਬਾਵਜੂਦ ਰੈਬਿਜ਼ ਨਾਲ ਹੋਈ 7 ਸਾਲਾ ਕੁੜੀ ਦੀ ਮੌਤ
NEXT STORY