ਬਿਹਾਰ : ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਆਏ ਇੱਕ ਨੌਜਵਾਨ ਦੀ ਲਾਸ਼ ਦਰੱਖ਼ਤ ਨਾਲ ਲਟਕਦੀ ਹੋਈ ਮਿਲੀ। ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਮਧੂਬਨ ਥਾਣਾ ਖੇਤਰ ਦੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਵਧ ਰਹੇ ਕੇਸਾਂ ਨੇ ਵਧਾਈ ਚਿੰਤਾ, ਮੁੜ ਲੱਗੇਗਾ ਲਾਕਡਾਊਨ?
ਪੁਲਸ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਲਾਸ਼ ਮਧੂਬਨ ਥਾਣਾ ਖੇਤਰ ਦੇ ਮਾਧੋਪੁਰ ਪਿੰਡ ਦੇ ਇੱਕ ਘਰ ਤੋਂ ਬਰਾਮਦ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ (32) ਵਜੋਂ ਹੋਈ ਹੈ, ਜੋ ਕਿ ਸੀਤਾਮੜੀ ਦੇ ਡੁਮਰਾ ਥਾਣਾ ਖੇਤਰ ਦੇ ਗਿਧਮਿਸ਼ਨੀ ਪਿੰਡ ਦਾ ਰਹਿਣ ਵਾਲਾ ਹੈ। ਕੁਝ ਦਿਨ ਪਹਿਲਾਂ ਸੁਨੀਲ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਪਣੇ ਪਰਿਵਾਰ ਨਾਲ ਆਪਣੀ ਭੈਣ ਦੇ ਘਰ ਆਇਆ ਸੀ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੌਰਾਨ ਮਧੂਬਨ ਥਾਣਾ ਇੰਚਾਰਜ ਸੰਦੀਪ ਕੁਮਾਰ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵੱਲੋਂ ਅਜੇ ਤੱਕ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨਗਰ ਨਿਗਮ ਦਾ ਵੱਡਾ ਕਦਮ: ਘਰਾਂ ਦੇ ਬਾਹਰ ਲਗਾਏ ਜਾ ਰਹੇ QR Code, ਜਾਣੋ ਵਜ੍ਹਾ
ਦੱਸਿਆ ਜਾ ਰਿਹਾ ਹੈ ਕਿ 23 ਮਈ ਨੂੰ ਸੁਨੀਲ ਦੀ ਭਤੀਜੀ ਦਾ ਵਿਆਹ ਹੋਇਆ ਸੀ। ਵਿਦਾਈ ਤੋਂ ਬਾਅਦ ਘਰ ਵਿਚ ਰਿਸ਼ਤੇਦਾਰ ਮੌਜੂਦ ਸਨ। ਸੁਨੀਲ ਦੇ ਮਾਮੇ ਦਾ ਘਰ ਅਤੇ ਭੈਣ ਦੇ ਸਹੁਰੇ ਇਕੋਂ ਪਿੰਡ ਵਿਚ ਹੈ। ਐਤਵਾਰ ਨੂੰ ਸੁਨੀਲ ਦਾ ਉਸ ਦੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਹੈ। ਉਸ ਤੋਂ ਬਾਅਦ ਉਹ ਘਰੋਂ ਚਲਾ ਗਿਆ। ਦੇਰ ਰਾਤ ਤੱਕ ਜਦੋਂ ਉਹ ਘਰ ਵਾਪਸ ਨਹੀਂ ਆਇਆ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਬਹੁਤ ਭਾਲ ਕਰਨ 'ਤੇ ਉਸ ਦਾ ਕੋਈ ਪਤਾ ਨਹੀਂ ਲੱਗਾ। ਸੋਮਵਾਰ ਨੂੰ ਪਿੰਡ ਤੋਂ ਕੁਝ ਕੁ ਦੂਰ ਉਸ ਦੀ ਲਾਸ਼ ਇਕ ਦਰਖ਼ੱਤ ਨਾਲ ਲਟਕਦੀ ਹੋਈ ਬਰਾਮਦ ਹੋਈ।
ਇਹ ਵੀ ਪੜ੍ਹੋ : ਸੁਹਾਗਰਾਤ 'ਤੇ ਲਾੜੇ ਦਾ 'ਸਰਪ੍ਰਾਈਜ਼' : ਕੋਲਡ ਡਰਿੰਕ 'ਚ ਬੀਅਰ ਤੇ ਭੰਗ ਮਿਲਾ ਲਾੜੀ ਨੂੰ ਪਿਲਾਈ, ਫਿਰ...
Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਚੱਲਦੀ ਟ੍ਰੇਨ 'ਚੋਂ ਡਿੱਗ ਗਿਆ ਨੌਜਵਾਨ, ਦਰਦਨਾਕ ਤਰੀਕੇ ਨਾਲ ਨਿਕਲੀ ਜਾਨ
NEXT STORY