ਰਾਏਪੁਰ : ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੀ ਕੇਂਦਰੀ ਜੇਲ੍ਹ ਦੇ ਬਾਹਰ ਸੋਮਵਾਰ ਨੂੰ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਨੌਜਵਾਨ ਨੂੰ ਇਲਾਜ ਲਈ ਅੰਬੇਡਕਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਨੌਜਵਾਨ ਦਾ ਨਾਂ ਸਾਹਿਲ ਖਾਨ ਹੈ। ਪਤਾ ਲੱਗਾ ਹੈ ਕਿ ਉਕਤ ਨੌਜਵਾਨ ਜੇਲ੍ਹ 'ਚ ਮਿਲਣ ਤੋਂ ਬਾਅਦ ਬਾਹਰ ਆਇਆ ਸੀ ਕਿ ਉਸ 'ਤੇ ਬਦਮਾਸ਼ਾਂ ਨੇ ਦੋ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਮਲਾ ਪੁਰਾਣੀ ਰੰਜਿਸ਼ ਦੇ ਮੱਦੇਨਜ਼ਰ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਸੁਰਾਗ ਮਿਲ ਸਕੇ। ਨੌਜਵਾਨ ਕਿਸੇ ਨੂੰ ਮਿਲਣ ਜੇਲ੍ਹ ਗਿਆ ਸੀ। ਮੀਟਿੰਗ ਤੋਂ ਬਾਅਦ ਜਦੋਂ ਉਹ ਬਾਹਰ ਆਇਆ ਤਾਂ ਕਿਸੇ ਅਣਪਛਾਤੇ ਵਿਅਕਤੀ ਨੇ ਉਸ 'ਤੇ ਦੋ ਗੋਲੀਆਂ ਚਲਾ ਦਿੱਤੀਆਂ। ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਅਤੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ - WhatsApp ਯੂਜ਼ਰ ਨੂੰ ਮਿਲਿਆ ਨਵਾਂ ਫੀਚਰ: ਹੁਣ 'ਬਾਬੂ ਸ਼ੋਨਾ' ਦੀ ਚੈਟ ਲੱਭਣੀ ਹੋਵੇਗੀ ਸੌਖੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀ ਸਰਹੱਦ 'ਚ ਦਾਖ਼ਲ ਹੋਇਆ ਪਾਕਿਸਤਾਨੀ ਨੌਜਵਾਨ, BSF ਨੇ ਫੜ੍ਹ ਕੀਤਾ ਪੁਲਸ ਹਵਾਲੇ
NEXT STORY