ਨੈਸ਼ਨਲ ਡੈਸਕ- ਬਿਹਾਰ ਦੇ ਸਾਰਨ ਜ਼ਿਲ੍ਹੇ ਦੇ ਮੁਫੱਸਿਲ ਥਾਣਾ ਇਲਾਕੇ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਸ ਸੂਤਰਾਂ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਰਾਮਨਗਰ ਪਿੰਡ ਦੇ ਵਸਨੀਕ ਰਾਮ ਬਾਬੂ ਰਾਏ ਦਾ ਪੁੱਤਰ ਗੋਲੂ ਕੁਮਾਰ (18) ਸ਼ਨੀਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਆਪਣੇ ਕਮਰੇ ਵਿੱਚ ਸੌਣ ਲਈ ਚਲਾ ਗਿਆ।
ਐਤਵਾਰ ਸਵੇਰੇ ਜਦੋਂ ਉਹ ਕਾਫ਼ੀ ਦੇਰ ਤੱਕ ਆਪਣੇ ਕਮਰੇ ਤੋਂ ਬਾਹਰ ਨਹੀਂ ਆਇਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਖਿੜਕੀ ਰਾਹੀਂ ਉਸ ਨੂੰ ਛੱਤ ਨਾਲ ਲਟਕਦਾ ਦੇਖਿਆ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਘਟਨਾ ਦੀ ਜਾਣਕਾਰੀ ਪੁਲਸ ਸਟੇਸ਼ਨ ਨੂੰ ਦਿੱਤੀ।
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ। ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਐੱਫ.ਆਈ.ਆਰ. ਦਰਜ ਕਰ ਲਈ ਹੈ ਅਤੇ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਜਬਰ-ਜਨਾਹ ਮਗਰੋਂ ਕਰ'ਤਾ ਕੁੜੀ ਦਾ ਕਤਲ, ਨਾ ਸਾਂਭ ਹੋਇਆ ਦਿਲ ਦਾ ਬੋਝ ਤਾਂ ਮੁਲਜ਼ਮ ਨੇ ਜੇਲ੍ਹ 'ਚ ਹੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
3 ਹਜ਼ਾਰ ਲੋਕਾਂ ਨੇ ਲਿਆ 'ਵਿਸਾਖੀ ਮੈਰਾਥਨ' 'ਚ ਹਿੱਸਾ, ਸਾਹਨੀ ਬੋਲੇ- ਲੋਕਾਂ 'ਚ ਉਤਸ਼ਾਹ ਖੁਸ਼ੀ ਦੀ ਗੱਲ
NEXT STORY