ਨੈਸ਼ਨਲ ਡੈਸਕ- ਗੁਆਂਢੀ ਸੂਬੇ ਰਾਜਸਥਾਨ ਤੋਂ ਇਕ ਬੇਹੱਦ ਦੁਖ਼ਦਾਈ ਹਾਦਸੇ ਦੀ ਖ਼ਬਰ ਪ੍ਰਾਪਤ ਹੋਈ ਹੈ, ਜਿੱਥੋਂ ਦੇ ਬੀਕਾਨੇਰ ਜ਼ਿਲ੍ਹੇ 'ਚ ਇਕ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨਾਂ ਸਣੇ ਇਕ ਨਾਬਾਲਗ ਦੀ ਵੀ ਮੌਤ ਹੋ ਗਈ ਹੈ।
ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਰਾਇਣ ਸਿੰਘ ਰਾਜਪੂਤ (23), ਰਾਜੂ ਸਿੰਘ (25) ਤੇ ਦਿਲੀਪ ਸਿੰਘ (15) ਸ਼ਨੀਵਾਰ ਨੂੰ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਕੰਮ ਦੇ ਸਿਲਸਿਲੇ 'ਚ ਨੌਖੇੜਾ ਵੱਲ ਜਾ ਰਹੇ ਸੀ। ਇਸ ਦੌਰਾਨ ਸ਼ਾਮ ਨੂੰ ਕਰੀਬ ਸਾਢੇ ਪੰਜ ਵਜੇ ਇਨ੍ਹਾਂ ਦੇ ਮੋਟਰਸਾਈਕਲ ਦੇ ਅੱਗੇ ਇਕ ਪਸ਼ੂ ਆ ਗਿਆ, ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਇਕ ਦਰੱਖ਼ਤ ਨਾਲ ਜਾ ਟਕਰਾਇਆ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਸੜਕ 'ਤੇ ਵਿਛਾ'ਤੀਆਂ ਲਾਸ਼ਾਂ, ਧਾਰਮਿਕ ਅਸਥਾਨ 'ਤੇ ਮੱਥਾ ਟੇਕਣ ਜਾ ਰਹੇ ਪਰਿਵਾਰ ਦੀ ਕਾਰ...
ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਮੋਟਰਸਾਈਕਲ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਵੀ ਇਹ 20 ਫੁੱਟ ਅੱਗੇ ਜਾ ਕੇ ਡਿੱਗਾ। ਹਾਦਸੇ ਦੌਰਾਨ ਇਨ੍ਹਾਂ ਤਿੰਨਾਂ ਦੇ ਸਿਰ 'ਚ ਗੰਭੀਰ ਸੱਟ ਲੱਗੀ ਤੇ ਇਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਨ੍ਹਾਂ ਤਿੰਨਾਂ ਦੀਆਂ ਲਾਸ਼ਾਂ ਨੂੰ ਪੁਲਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ- ਜਬਰ-ਜਨਾਹ ਮਗਰੋਂ ਕਰ'ਤਾ ਕੁੜੀ ਦਾ ਕਤਲ, ਨਾ ਸਾਂਭ ਹੋਇਆ ਦਿਲ ਦਾ ਬੋਝ ਤਾਂ ਮੁਲਜ਼ਮ ਨੇ ਜੇਲ੍ਹ 'ਚ ਹੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੇਲਵੇ ਨੇ ਖ਼ਤਮ ਕੀਤੀ ਸੀਨੀਅਰ ਸਿਟੀਜ਼ਨ ਛੋਟ , 5 ਸਾਲਾਂ 'ਚ ਇਕੱਠੇ ਕੀਤੇ ਹਜ਼ਾਰਾਂ ਕਰੋੜ ਰੁਪਏ
NEXT STORY