ਜੈਪੁਰ (ਭਾਸ਼ਾ)- ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਦੇ ਰਾਵਤਭਾਟਾ 'ਚ 7 ਸਾਲ ਦੀ ਦਿਵਯਾਂਗ ਬੱਚੀ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ 'ਚ 19 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵੀਰਵਾਰ ਦੀ ਹੈ। ਪੀੜਤਾ ਦੀ ਮਾਂ ਖਾਣਾ ਬਣਾ ਰਹੀ ਸੀ ਅਤੇ ਪਿਤਾ ਕਿਸੇ ਤੋਂ ਬਾਹਰ ਗਏ ਹੋਏ ਸਨ। ਦੋਸ਼ੀ ਮਨੋਜ ਕੁੜੀ ਅਤੇ ਉਸ ਦੇ ਛੋਟੇ ਭਰਾ ਨੂੰ ਮੋਬਾਇਲ 'ਤੇ ਕਾਰਟੂਨ ਮਿਲਣ ਦਿਖਾਉਣ ਦਾ ਝਾਂਸਾ ਦੇ ਕੇ ਖੇਤ 'ਚ ਲੈ ਗਿਆ ਅਤੇ ਬੱਚੀ ਨਾਲ ਜਬਰ ਜ਼ਿਨਾਹ ਕੀਤਾ।
ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਪੀੜਤਾ ਦੇ ਛੋਟੇ ਭਰਾ ਨੇ ਆਪਣੀ ਮਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਬਾਅਦ 'ਚ ਪਰਿਵਾਰ ਵਾਲਿਆਂ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਵਾਇਆ। ਪੁਲਸ ਡਿਪਟੀ ਕਮਿਸ਼ਨਰ ਝਾਬਰਮਲ ਯਾਦਵ ਨੇ ਕਿਹਾ,''ਦੋਸ਼ੀ ਪੀੜਤਾ ਦਾ ਗੁਆਂਢੀ ਹੈ ਅਤੇ ਪਰਿਵਾਰ ਨੂੰ ਜਾਣਦਾ ਸੀ। ਸ਼ੁੱਕਰਵਾਰ ਨੂੰ ਉਸ ਨੂੰ ਹਿਰਾਸਤ 'ਚ ਲਿਆ ਗਿਆ ਅਤੇ ਬਾਅਦ 'ਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।'' ਪੁਲਸ ਨੇ ਆਈ.ਪੀ.ਸੀ. ਦੀ ਧਾਰਾ 376, ਯੌਨ ਅਪਰਾਧਾਂ ਤੋਂ ਬੱਚਿਆਂ ਦਾ ਸੁਰੱਖਿਆ ਕਾਨੂੰਨ (ਪੋਕਸੋ) ਅਤੇ ਅਨੁਸੂਚਿਤ ਜਾਤੀ-ਅਨੁਸੂਚਿਤ ਜਨਜਾਤੀ ਕਾਨੂੰਨ ਦੇ ਪ੍ਰਬੰਧਾਂ ਅਧੀਨ ਮਾਮਲਾ ਦਰਜ ਕੀਤਾ ਹੈ।
ਪੱਛਮੀ ਬੰਗਾਲ : ਨਗਰ ਨਿਗਮ ਵੋਟਿੰਗ ਜਾਰੀ, ਹੁਣ ਤੱਕ ਇੰਨੇ ਫੀਸਦੀ ਪਈਆਂ ਵੋਟਾਂ
NEXT STORY