ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ 'ਚ ਐਤਵਾਰ ਨੂੰ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਨੇ ਕਥਿਤ ਤੌਰ 'ਤੇ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਆਪਣੇ ਪਿਤਾ ਤੇ ਆਪਣੀ ਹੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਅਨੁਸਾਰ ਜ਼ਿਲ੍ਹੇ ਦੇ ਕਲੰਦਰਗੜ੍ਹੀ ਪਿੰਡ ਦੇ ਰਹਿਣ ਵਾਲੇ ਮੋਮਿਨ ਨੇ ਆਪਣੇ ਪਿਤਾ ਦੀ ਹੀ ਲਾਇਸੰਸੀ ਪਿਸਤੌਲ ਨਾਲ ਇਸ ਖੂਨੀ ਵਾਰਦਾਤ ਨੂੰ ਅੰਜਾਮ ਦਿੱਤਾ। ਮੋਮਿਨ ਨੇ ਆਪਣੇ ਪਿਤਾ ਰਿਆਜ਼ੂਦੀਨ (54) ਅਤੇ ਪਤਨੀ ਸਨਾ (24) 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ।
ਇਸ ਹਮਲੇ ਵਿੱਚ ਰਿਆਜ਼ੂਦੀਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਗੰਭੀਰ ਰੂਪ ਵਿੱਚ ਜ਼ਖਮੀ ਸਨਾ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੋਮਿਨ ਨੂੰ ਸ਼ੱਕ ਸੀ ਕਿ ਉਸ ਦੇ ਪਿਤਾ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਸਨ। ਇਸ ਗੱਲ ਨੂੰ ਲੈ ਕੇ ਘਰ ਵਿੱਚ ਅਕਸਰ ਬਹਿਸਬਾਜ਼ੀ ਹੁੰਦੀ ਰਹਿੰਦੀ ਸੀ। ਹਾਲਾਂਕਿ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਕਈ ਵਾਰ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਸੀ, ਪਰ ਐਤਵਾਰ ਨੂੰ ਗੁੱਸੇ ਵਿੱਚ ਆਏ ਮੋਮਿਨ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ।
ਸੀਨੀਅਰ ਪੁਲਿਸ ਕਪਤਾਨ (SSP) ਦਿਨੇਸ਼ ਕੰਵਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੋਮਿਨ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਾਰਦਾਤ ਵਿੱਚ ਵਰਤੀ ਗਈ ਲਾਇਸੰਸੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਪੁਲਿਸ ਦੀ ਫੀਲਡ ਯੂਨਿਟ ਨੇ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕਰ ਲਏ ਹਨ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡੀ ਖਬਰ : ਨਦੀ 'ਚ ਡੁੱਬ ਗਿਆ ਪਰਿਵਾਰ, 8 ਜੀਆਂ ਦੀ ਹੋਈ ਦਰਦਨਾਕ ਮੌਤ
NEXT STORY