ਗੋਧਰਾ- ਗੁਜਰਾਤ ਦੇ ਗੋਧਰਾ 'ਚ ਇਕ ਨੌਜਵਾਨ ਨੂੰ ਕਾਰ ਦੇ ਬੋਨਟ 'ਤੇ ਰੱਸੀਆਂ ਨਾਲ ਬੰਨ੍ਹਣ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਵੀ ਇਸ ਮਾਮਲੇ 'ਤੇ ਨੋਟਿਸ ਲਿਆ ਅਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ। ਇਸ ਮਾਮਲੇ 'ਚ ਪੀੜਤ ਨੌਜਵਾਨ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਕੀ ਹੈ ਪੂਰਾ ਮਾਮਲਾ
ਦਰਅਸਲ, ਇਹ ਵੀਡੀਓ ਗੋਧਰਾ ਦੇ ਕੰਕੁਧੰਮਲਾ ਦੀ ਦੱਸੀ ਜਾ ਰਹੀ ਹੈ। ਜਿਥੇ ਇਕ ਨੌਜਵਾਨ ਨੂੰ ਕੁਝ ਲੋਕਾਂ ਨੇ ਕਾਰ ਦੇ ਬੋਨਟ ਨਾਲ ਬੰਨ੍ਹ ਦਿੱਤਾ ਹੈ। ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੈਸਟੀਸਾਈਡਸ ਅਤੇ ਖਾਦ ਦੀ ਦੁਕਾਨ 'ਚ ਚੋਰੀ ਦੀ ਕੋਸ਼ਿਸ਼ ਕਰਦੇ ਇਕ ਨੌਜਵਾਨ ਨੂੰ ਫੜਿਆ ਗਿਆ ਸੀ।
ਪਹਿਲਾਂ ਦੁਕਾਨਦਾਰ ਨੇ ਨੌਜਵਾਨ ਦੇ ਨਾਲ ਕੁੱਟਮਾਰ ਕੀਤੀ ਅਤੇ ਫਿਰ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਉਸ ਨੌਜਵਾਨ ਨੂੰ ਰੱਸੀ ਨਾਲ ਕਾਰ ਦੇ ਬੋਨਟ 'ਤੇ ਬੰਨ੍ਹ ਦਿੱਤਾ। ਕੁਝ ਲੋਕ ਇਸ ਘਟਨਾ ਦੀ ਵੀਡੀਓ ਵੀ ਬਣਾ ਰਹੇ ਸਨ। ਉਨ੍ਹਾਂ 'ਚੋਂ ਕੋਈ ਵੀਡੀਓ ਵਾਇਰਲ ਹੋ ਗਈ ਅਤੇ ਮਾਮਲਾ ਪੁਲਸ ਤਕ ਪਹੁੰਚ ਗਿਆ।
ਜਾਣਕਾਰੀ ਮੁਤਾਬਕ, ਇਸ ਪੂਰੇ ਮਾਮਲੇ 'ਚ ਗੋਧਰਾ ਤਾਲੁਕਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਕੀਤੀ ਗਈ ਹੈ। ਅਹਿਮ ਗੱਲ ਇਹ ਹੈ ਕਿ ਚੋਰੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਅਤੇ ਉਸ ਨੂੰ ਬੰਨ੍ਹ ਕੇ ਮਾਰਨ ਵਾਲੇ ਦੋ ਲੋਕਾਂ ਸਮੇਤ ਤਿੰਨ ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਇਕ ਸਥਾਨਕ ਪੁਲਸ ਅਧਿਕਾਰੀ ਨੇ ਇਸ ਮਾਮਲੇ 'ਚ ਦੱਸਿਆ ਕਿ ਗੋਧਰਾ ਤਾਲੁਕਾ ਪੁਲਸ ਨੇ ਦੋਵਾਂ ਪੱਖਾਂ ਦੇ ਖਿਲਾਫ ਕਾਰਵਾਈ ਕੀਤੀ ਹੈ। ਇਹ ਮਾਮਲਾ ਪੂਰੇ ਇਲਾਕੇ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਪਤੰਜਲੀ ਖਿਲਾਫ ਦਿੱਲੀ ਹਾਈਕੋਰਟ 'ਚ ਪਟੀਸ਼ਨ, ਦਿਵਿਆ ਟੂਥਪੇਸਟ 'ਚ ਮਾਸਾਹਾਰੀ ਤੱਤ ਹੋਣ ਦਾ ਇਲਜ਼ਾਮ
NEXT STORY