ਨੈਸ਼ਨਲ ਡੈਸਕ : ਕਰਨਾਟਕ ਦੇ ਧਾਰਵਾੜ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਯੂਥ ਕਾਂਗਰਸ ਦੇ ਇਕ ਨੌਜਵਾਨ ਆਗੂ ਦਾ ਉਸ ਦੇ ਘਰ ਵਿੱਚ ਵੜ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਫਿਰੋਜ਼ ਪਠਾਨ (32) ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਮਾਲਾਪੁਰ ਇਲਾਕੇ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ ਪਠਾਨ ਆਪਣੇ ਘਰ ਦੇ ਬਾਹਰ ਬੈਠਾ ਸੀ, ਜਦੋਂ 4 ਤੋਂ 5 ਲੋਕ ਉੱਥੇ ਪਹੁੰਚੇ ਅਤੇ ਉਸ ਨਾਲ ਗੱਲ ਕਰਨ ਲੱਗੇ। ਖ਼ਤਰਾ ਮਹਿਸੂਸ ਕਰਦਿਆਂ ਫਿਰੋਜ਼ ਨੇ ਘਰ ਦੇ ਅੰਦਰ ਭੱਜ ਕੇ ਦਰਵਾਜ਼ਾ ਬੰਦ ਕਰ ਲਿਆ, ਪਰ ਹਮਲਾਵਰਾਂ ਨੇ ਦਰਵਾਜ਼ਾ ਤੋੜ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਅੰਦਰ ਦਾਖਲ ਹੋ ਗਏ। ਹਮਲਾਵਰਾਂ ਨੇ ਫਿਰੋਜ਼ 'ਤੇ ਇੰਨਾ ਭਿਆਨਕ ਹਮਲਾ ਕੀਤਾ ਕਿ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਫਿਰੋਜ਼ ਦਾ ਵਿਆਹ ਮਹਿਜ਼ 15 ਦਿਨ ਪਹਿਲਾਂ ਹੀ ਹੋਇਆ ਸੀ। ਹਮਲਾਵਰਾਂ ਨੇ ਨਾ ਸਿਰਫ਼ ਫਿਰੋਜ਼ ਨੂੰ ਨਿਸ਼ਾਨਾ ਬਣਾਇਆ, ਸਗੋਂ ਘਰ ਵਿੱਚ ਮੌਜੂਦ ਇਕ ਮਹਿਲਾ ਸਮੇਤ ਹੋਰ ਲੋਕਾਂ 'ਤੇ ਵੀ ਹਮਲਾ ਕੀਤਾ ਅਤੇ ਘਰੋਂ ਦੋ ਮੋਬਾਈਲ ਫੋਨ ਵੀ ਲੈ ਕੇ ਫ਼ਰਾਰ ਹੋ ਗਏ। ਸ਼ਹਿਰ ਦੇ ਪੁਲਸ ਕਮਿਸ਼ਨਰ ਐਨ. ਸ਼ਸ਼ੀਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸ਼ੱਕੀਆਂ ਬਾਰੇ ਕੁਝ ਅਹਿਮ ਸੁਰਾਗ ਮਿਲੇ ਹਨ। ਘਟਨਾ ਵਾਲੀ ਥਾਂ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਇਹ ਹਮਲਾ ਪੂਰੀ ਤਰ੍ਹਾਂ ਸੋਚੀ-ਸਮਝੀ ਸਾਜ਼ਿਸ਼ ਜਾਪਦਾ ਹੈ। ਫਿਲਹਾਲ ਕਤਲ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਓਡੀਸ਼ਾ: ਡਰਾਈਵਰ ਨੂੰ ਨੀਂਦ ਆਉਣ ਕਾਰਨ ਡੂੰਘੀ ਖੱਡ 'ਚ ਡਿੱਗੀ ਸਰਕਾਰੀ ਬੱਸ, ਇਕ ਦੀ ਮੌਤ ਤੇ 20 ਜ਼ਖ਼ਮੀ
NEXT STORY