ਜੰਮੂ- ਯੂਥ ਕਾਂਗਰਸ ਦੇ ਵਰਕਰ ਨੇ ਸੋਮਵਾਰ ਨੂੰ ਇੱਥੇ ਆਮ ਆਦਮੀ ਪਾਰਟੀ ਅਤੇ ਪੰਜਾਬ ਵਿਚ ਇਸ ਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਵਰਕਰ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 'ਸਿਆਸੀ ਕਤਲ' ਕਰਾਰ ਦਿੱਤਾ ਅਤੇ ਉਸ ਦੀ ਸੁਰੱਖਿਆ ਘਟਾਉਣ ਦੇ ਫੈਸਲੇ 'ਤੇ ਸਵਾਲ ਚੁੱਕੇ। ਪ੍ਰਦਰਸ਼ਨਕਾਰੀਆਂ ਨੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ।
ਦੱਸ ਦੇਈਏ ਕਿ 28 ਸਾਲਾ ਮੂਸੇਵਾਲਾ ਜੋ ਕਿ ਕਾਂਗਰਸੀ ਆਗੂ ਵੀ ਸੀ, ਨੂੰ ਐਤਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਮਾਰ ਦਿੱਤਾ। ਇਹ ਘਟਨਾ ਇਕ ਦਿਨ ਬਾਅਦ 'ਆਪ' ਸਰਕਾਰ ਵੱਲੋਂ ਸੂਬੇ ’ਚ ਸੁਰੱਖਿਆ ’ਚ ਕਟੌਤੀ ਕੀਤੀ ਗਈ ਸੀ। ਲੇਹ ਯੂਥ ਕਾਂਗਰਸ ਦੇ ਪ੍ਰਧਾਨ ਉਧੈ ਭਾਨੂ ਚਿੱਬ ਸਮੇਤ ਸੈਂਕੜੇ ਯੂਥ ਕਾਂਗਰਸ ਵਰਕਰ 'ਆਪ' ਦੇ ਗਾਂਧੀਨਗਰ ਸਥਿਤ ਮੁੱਖ ਦਫ਼ਤਰ 'ਚ ਇਕੱਠੇ ਹੋਏ। ਉਨ੍ਹਾਂ ਨੇ ਮੂਸੇਵਾਲਾ ਦੇ ਕਤਲ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਮਾਨ ਦਾ ਪੁਤਲਾ ਵੀ ਫੂਕਿਆ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਪਾਰਟੀ ਦਫ਼ਤਰ ਵਿਚ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦੇ ਪੋਸਟਰ ਅਤੇ ਹੋਰਡਿੰਗਜ਼ ਵੀ ਪਾੜ ਦਿੱਤੇ।
ਚਿਬ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, "ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਡੀ. ਜੀ. ਪੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਹ ਮੂਸੇਵਾਲਾ ਦੇ ਕਤਲ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਇਹ ਜਾਣਬੁੱਝ ਕੇ ਕੀਤਾ ਗਿਆ ਸਿਆਸੀ ਕਤਲ ਸੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੱਖ-ਵੱਖ ਖੁਫੀਆ ਏਜੰਸੀਆਂ ਵਲੋਂ ਸਰਕਾਰ ਨੂੰ ਸੂਚਨਾ ਦਿੱਤੀ ਗਈ ਸੀ ਕਿ ਮੂਸੇਵਾਲਾ ਦੀ ਜਾਨ ਨੂੰ ਖਤਰਾ ਹੈ, ਇਸ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਨੇ ਉਸ ਦੀ ਸੁਰੱਖਿਆ ਘਟਾ ਦਿੱਤੀ।
ਉੱਤਰਾਖੰਡ: ਵੱਖ-ਵੱਖ ਸੜਕ ਹਾਦਸਿਆਂ ’ਚ ਪੱਤਰਕਾਰ ਸਮੇਤ 3 ਦੀ ਮੌਤ, 15 ਜ਼ਖਮੀ
NEXT STORY