ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੀ ਯੁਵਾ ਇਕਾਈ ਦੇ ਨੇਤਾਵਾਂ ਅਤੇ ਵਰਕਰਾਂ ਨੇ ਮੰਗਲਵਾਰ ਨੂੰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਘਰ ਦੇ ਬਾਹਰ ਥਾਲੀਆਂ ਵਜਾ ਕੇ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਵਰਕਰਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਭਾਰਤੀ ਯੁਵਾ ਕਾਂਗਰਸ ਵਲੋਂ ਜਾਰੀ ਬਿਆਨ ਮੁਤਾਬਕ ਸੰਗਠਨ ਦੇ ਪ੍ਰਧਾਨ ਸ਼੍ਰੀਨਿਵਾਸ ਬੀ. ਵੀ. ਦੀ ਅਗਵਾਈ ’ਚ ਯੁਵਾ ਕਾਂਗਰਸ ਦੇ ਕਈ ਅਹੁਦਾ ਅਧਿਕਾਰੀਆਂ ਅਤੇ ਵਰਕਰਾਂ ਨੇ ਤੋਮਰ ਦੇ ਘਰ ਦੇ ਬਾਹਰ ਥਾਲੀਆਂ ਵਜਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਕਿਸਾਨੀ ਘੋਲ: ‘ਕਿਸਾਨ ਏਕਤਾ ਮੋਰਚਾ’ ਨੇ ਦਿੱਤਾ ਨਵਾਂ ਨਾਅਰਾ- ‘ਮੌਤ ਨਹੀਂ, ਜਿੱਤ ਚੁਣੋ’
ਯੁਵਾ ਕਾਂਗਰਸ ਨੇ ਕਿਹਾ ਕਿ ਪੁਲਸ ਨੇ ਸ਼੍ਰੀਨਿਵਾਸ ਅਤੇ ਕਈ ਹੋਰ ਨੇਤਾਵਾਂ ਨੂੰ ਹਿਰਾਸਤ ’ਚ ਲੈ ਲਿਆ ਅਤੇ ਬਾਅਦ ਵਿਚ ਸਾਰਿਆਂ ਨੂੰ ਛੱਡ ਦਿੱਤਾ। ਸ਼੍ਰੀਨਿਵਾਸਨ ਨੇ ਦਾਅਵਾ ਕੀਤਾ ਕਿ ਦੇਸ਼ ਦਾ ਅੰਨਦਾਤਾ ਖੇਤੀ ਕਾਨੂੰਨਾਂ ਖ਼ਿਲਾਫ਼ ਖ਼ੁਦ ਦੇ ਅਕਸ ਨੂੰ ਬਚਾਉਣ ਲਈ ਇਤਿਹਾਸਕ ਅੰਦੋਲਨ ਕਰ ਰਿਹਾ ਹੈ, ਜਿਸ ’ਚ 60 ਤੋਂ ਵਧੇਰੇ ਕਿਸਾਨ ਸ਼ਹੀਦ ਹੋਏ ਹਨ ਪਰ ਇਹ ਸਰਕਾਰ ਤਾਨਾਸ਼ਾਹੀ ’ਤੇ ਉਤਰ ਆਈ ਹੈ।
ਯੁਵਾ ਕਾਂਗਰਸ ਦੇ ਪ੍ਰਧਾਨ ਨੇ ਇਸ ਦੌਰਾਨ ਕਿਹਾ ਕਿ ਸੰਗਠਨ ਗੂੰਗੀ-ਬੋਲ਼ੀ ਸਰਕਾਰ ਨੂੰ ਜਗਾਉਣ ਲਈ ਸੰਘਰਸ਼ ਕਰ ਰਿਹਾ ਹੈ। ਸਰਕਾਰ ਨੂੰ ਗੂੜ੍ਹੀ ਨੀਂਦ ਤੋਂ ਜਾਗਣਾ ਚਾਹੀਦਾ ਅਤੇ ਮੰਗਾਂ ਨੂੰ ਪੂਰਾ ਕਰ ਕੇ ਅੰਦੋਲਨ ਕਰਨ ’ਤੇ ਮਜ਼ਬੂਰ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ: SC ਦਾ ਵੱਡਾ ਫ਼ੈਸਲਾ, ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ’ਤੇ ਲਾਈ ਰੋਕ, ਬਣਾਈ ਕਮੇਟੀ
ਓਧਰ ਯੁਵਾ ਕਾਂਗਰਸ ਦੇ ਰਾਸ਼ਟਰੀ ਮੁਖੀ ਕ੍ਰਿਸ਼ਨਾ ਅੱਲਾਵਰੂ ਨੇ ਕਿਹਾ ਕਿ ਜਦੋਂ ਤੱਕ ਇਹ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਸਰਕਾਰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਾਂਗਰਸ ਚੈਨ ਨਾਲ ਨਹੀਂ ਬੈਠੇਗੀ। ਅਸੀਂ ਸਰਕਾਰ ਅਤੇ ਮੰਤਰੀਆਂ ਨੂੰ ਜਗਾਉਂਦੇ ਰਹਾਂਗੇ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਜਗਜੀਤ ਡੱਲੇਵਾਲਾ ਦਾ ਬਿਆਨ- ਨਹੀਂ ਰੁਕੇਗਾ ਕਿਸਾਨ ਅੰਦੋਲਨ
ਨੋਟ-ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਤੁਸੀਂ ਕਿਵੇਂ ਵੇਖਦੇ ਹੋਏ, ਕੁਮੈਂਟ ਬਾਕਸ ’ਚ ਦੱਸੋ
'ਪੋਂਗਲ' 'ਤੇ ਤਾਮਿਲਨਾਡੂ ਜਾਣਗੇ ਰਾਹੁਲ ਗਾਂਧੀ, 'ਜੱਲੀਕੱਟੂ' ਪ੍ਰੋਗਰਾਮ 'ਚ ਹੋਣਗੇ ਸ਼ਾਮਲ
NEXT STORY