ਅਲਵਰ — ਰਾਜਸਥਾਨ 'ਚ ਖੈਰਥਲ ਤਿਜਾਰਾ ਜ਼ਿਲ੍ਹੇ ਦੇ ਭਿਵਾੜੀ ਥਾਣਾ ਖੇਤਰ 'ਚ ਸਥਿਤ ਇਕ ਦਵਾਈ ਅਤੇ ਕੈਮੀਕਲ ਫੈਕਟਰੀ 'ਚ ਮੰਗਲਵਾਰ ਸ਼ਾਮ ਨੂੰ ਅੱਗ ਲੱਗਣ ਕਾਰਨ ਇਕ ਕਰਮਚਾਰੀ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖਮੀ ਹੋ ਗਏ। ਜ਼ਖਮੀਆਂ 'ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਖੈਰਥਲ ਤਿਜਾਰਾ ਜ਼ਿਲ੍ਹੇ ਅਧੀਨ ਪੈਂਦੇ ਭਿਵਾੜੀ ਦੇ ਖੁਸ਼ਖੇੜਾ ਉਦਯੋਗਿਕ ਖੇਤਰ ਵਿੱਚ ਸਥਿਤ ਵਾਰਤਿਕਾ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮਟਿਡ ਵਿਖੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਫੈਕਟਰੀ 'ਚ 50 ਕਰਮਚਾਰੀ ਕੰਮ ਕਰ ਰਹੇ ਸਨ।
ਇਹ ਵੀ ਪੜ੍ਹੋ- ਇਨ੍ਹਾਂ ਸ਼ਕਤੀਆਂ ਦਾ ਮਾਲਕ ਹੁੰਦਾ ਹੈ ਵਿਰੋਧੀ ਧਿਰ ਦਾ ਨੇਤਾ, ਨਿਭਾਉਣੀ ਪੈਂਦੀ ਹੈ ਅਹਿਮ ਜ਼ਿੰਮੇਦਾਰੀ
ਫੈਕਟਰੀ ਵਿੱਚ ਅੱਗ ਲੱਗਣ ਕਾਰਨ ਅੰਦਰ ਧੂੰਆਂ ਸੀ। ਇਸ ਕਾਰਨ ਇੱਕ ਮੁਲਾਜ਼ਮ ਬੇਹੋਸ਼ ਹੋ ਗਿਆ ਅਤੇ ਅੱਗ ਵਿੱਚ ਬੁਰੀ ਤਰ੍ਹਾਂ ਝੁਲਸ ਗਿਆ। ਹੋਰ ਮੁਲਾਜ਼ਮਾਂ ਨੇ ਉਸ ਨੂੰ ਪਿਛਲੇ ਦਰਵਾਜ਼ੇ ਤੋਂ ਬਾਹਰ ਕੱਢ ਕੇ ਨਿੱਜੀ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਤਿਜਾਰਾ ਦੇ ਉਪ ਪੁਲਸ ਕਪਤਾਨ ਸ਼ਿਵਰਾਜ ਨੇ ਦੱਸਿਆ ਕਿ ਫੈਕਟਰੀ 'ਚ ਸ਼ਾਮ 6:30 ਵਜੇ ਅੱਗ ਲੱਗੀ। ਖੁਸ਼ਖੇੜਾ ਰੀਕੋ ਫਾਇਰ ਸਟੇਸ਼ਨ ਦਾ ਦਫ਼ਤਰ ਫੈਕਟਰੀ ਦੇ ਸਾਹਮਣੇ ਕਰੀਬ 100 ਮੀਟਰ ਦੀ ਦੂਰੀ 'ਤੇ ਹੈ। ਭਿਵਾੜੀ ਅਤੇ ਤਿਜਾਰਾ ਤੋਂ ਵੀ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ- CBI ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ, ਸੰਜੇ ਸਿੰਘ ਨੇ ਸਰਕਾਰ 'ਤੇ ਲਾਇਆ ਸਾਜ਼ਿਸ਼ ਰਚਣ ਦਾ ਦੋਸ਼
ਫੈਕਟਰੀ ਚਾਰੇ ਪਾਸਿਓਂ ਬੰਦ ਹੋਣ ਕਾਰਨ ਅੰਦਰ ਧੂੰਆਂ ਭਰ ਗਿਆ, ਜਿਸ ਕਾਰਨ ਫਾਇਰ ਫਾਈਟਰਜ਼ ਰਾਤ ਨੂੰ ਦੇਖਣ ਵਾਲੇ ਯੰਤਰਾਂ ਨਾਲ ਜਾਂਚ ਕਰ ਰਹੇ ਹਨ। ਖੁਸ਼ਖੇੜਾ ਦੇ ਐਸਐਚਓ ਵਰਿੰਦਰ ਸਿੰਘ ਦੇ ਨਾਲ ਏਡੀਐਮ ਅਸ਼ਵਨੀ ਕੇ ਪੰਵਾਰ ਅਤੇ ਐਸਡੀਐਮ ਸੱਤਿਆਨਾਰਾਇਣ ਮੌਕੇ ਉੱਤੇ ਮੌਜੂਦ ਹਨ। ਜ਼ਖਮੀਆਂ ਦਾ ਇਲਾਜ ਖੁਸ਼ਖੇੜਾ ਦੇ ਨਿੱਜੀ ਹਸਪਤਾਲ 'ਚ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਚੁਣੇ ਗਏ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ, 'INDIA' ਗਠਜੋੜ ਦੀ ਬੈਠਕ 'ਚ ਲਿਆ ਗਿਆ ਫੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੰਦਭਾਗੀ ਖ਼ਬਰ: ਘਰ 'ਚ ਅੱਗ ਲੱਗਣ ਕਾਰਨ ਦਮ ਘੁੱਟਣ ਨਾਲ ਪਰਿਵਾਰ ਦੇ ਚਾਰ ਜੀਆਂ ਦੀ ਮੌਤ
NEXT STORY