ਨਵੀਂ ਦਿੱਲੀ (ਏਜੰਸੀ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਸੰਸਦ ਮਾਰਗ ਸਥਿਤ ਪੁਲਸ ਡਿਪਟੀ ਕਮਿਸ਼ਨਰ (ਡੀਸੀਪੀ) ਦਫ਼ਤਰ ਪਹੁੰਚੇ। ਰਾਹੁਲ ਨੇ ਨੀਟ ਪੇਪਰ ਲੀਕ ਦੇ ਵਿਰੋਧ 'ਚ 20 ਜੁਲਾਈ ਨੂੰ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਪੈਲੇਟ ਗਨ ਦੇ ਛਰਰੇ ਲੱਗਣ ਨਾਲ ਜ਼ਖ਼ਮੀ ਹੋਏ 19 ਸਾਲਾ ਨੌਜਵਾਨ ਸਾਹਿਲ ਲੋਚਬ ਦੇ ਮਾਮਲੇ 'ਚ ਐੱਫਆਈਆਰ ਦਰਜ ਕਰਵਾਉਣ ਦੀ ਮੰਗ ਕੀਤੀ।

ਲੋਚਬ ਅਤੇ ਉਸ ਦੇ ਪਰਿਵਾਰ ਦਾ ਦੋਸ਼ ਹੈ ਕਿ ਉਹ ਦਿੱਲੀ 'ਚ ਸੰਸਦ ਮਾਰਗ ਦੌਰਾਨ ਪੁਲਸ ਕਾਰਵਾਈ 'ਚ ਪੈਲੇਟ ਗਨ ਦੇ ਛਰਰੇ ਨਾਲ ਉਹ ਜ਼ਖ਼ਮੀ ਹੋ ਗਿਆ ਸੀ। ਰਾਹੁਲ ਗਾਂਧੀ ਨੇ ਜੁਲਾਈ 'ਚ ਇਕ ਪੱਤਰਕਾਰ ਸੰਮੇਲਨ 'ਚ ਲੋਚਬ ਨੂੰ ਮੀਡੀਆ ਦੇ ਸਾਹਮਣੇ ਪੇਸ਼ ਕਤੀਾ ਸੀ। ਲੋਚਬ ਦੀ ਸੱਜੀ ਅੱਖ 'ਚ ਗੰਭੀਰ ਸੱਟ ਲੱਗੀ ਸੀ ਅਤੇ ਦਾਅਵਾ ਕੀਤਾ ਗਿਆ ਸੀ ਕਿ ਅੱਖ ਦੀ ਰੋਸ਼ਨੀ ਵੀ ਜਾ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਾਂਗਰਸ 1984 ਦੇ ਦੋਸ਼ੀ ਨੂੰ ਦੱਸ ਰਹੀ ਹੈ 'ਰੋਲ ਮਾਡਲ' : RP ਸਿੰਘ
NEXT STORY