ਜੀਂਦ — ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਇਕ ਪਿੰਡ 'ਚ ਮੋਟਰਸਾਈਕਲ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਨੌਜਵਾਨ ਨੇ ਕਥਿਤ ਤੌਰ 'ਤੇ ਆਪਣੇ ਭਰਾ ਦਾ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਰਾਤ ਪਿੰਡ ਘੋਘੜੀਆਂ 'ਚ ਵਾਪਰੀ ਅਤੇ ਮ੍ਰਿਤਕ ਦੀ ਪਛਾਣ ਸਾਹਿਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਸਾਹਿਲ ਦੀ ਆਪਣੇ ਵੱਡੇ ਭਰਾ ਵਿਕਰਮ ਨਾਲ ਮੋਟਰਸਾਈਕਲ ਮੰਗਣ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਇਸ ਦੌਰਾਨ ਵਿਕਰਮ ਨੇ ਸਾਹਿਲ ਦੇ ਚਾਕੂ ਨਾਲ ਕਈ ਵਾਰ ਕੀਤੇ। ਉਪ ਪੁਲਸ ਕਪਤਾਨ (ਉਚਾਨਾ) ਨਵੀਨ ਸੰਧੂ ਨੇ ਦੱਸਿਆ ਕਿ ਸਾਹਿਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
2024 'ਚ ਲੋਕਾਂ ਨੇ Google 'ਤੇ ਸਭ ਤੋਂ ਵੱਧ ਸਰਚ ਕੀਤੀਆਂ ਇਹ ਚੀਜ਼ਾਂ
NEXT STORY