ਹੈਦਰਾਬਾਦ- ਤੇਲੰਗਾਨਾ ਦੇ ਨਿਰਮਲ ਜ਼ਿਲੇ ਦੇ ਬਸਾਰਾ ’ਚ ਗੋਦਾਵਰੀ ਨਦੀ ’ਚ ਡੁੱਬਣ ਨਾਲ ਇਕੋ ਪਰਿਵਾਰ ਦੇ 5 ਮੁੰਡਿਆਂ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਬਸਾਰਾ ਪੁਲਸ ਸਟੇਸ਼ਨ ਦੇ ਸਬ ਇੰਸਪੈਕਟਰ ਨੇ ਕਿਹਾ, ‘‘ਗੋਦਾਵਰੀ ਨਦੀ ’ਚ ਡੁੱਬਣ ਨਾਲ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਅਸੀਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।’’
ਉਨ੍ਹਾਂ ਕਿਹਾ ਕਿ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ’ਤੇ ਮੌਜੂਦ ਲੋਕਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਕਿਵੇਂ ਹੋਇਆ। ਇਸ ਹਾਦਸੇ ਤੋਂ ਬਾਅਦ ਬਸਾਰਾ ਇਲਾਕੇ ’ਚ ਹੜਕੰਪ ਮਚ ਗਿਆ।
ਕਹਿਰ ਬਣ ਡਿੱਗੀ ਅਸਮਾਨੀ ਬਿਜਲੀ, ਇਕ ਪਰਿਵਾਰ ਦੇ 4 ਲੋਕਾਂ ਸਮੇਤ 7 ਦੀ ਮੌਤ
NEXT STORY