ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਬੇਨਿਯਮੀਆਂ ਦੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ 'ਚ ਆਂਧਰਾ ਪ੍ਰਦੇਸ਼ ਦੇ ਓਂਗੋਲ ਤੋਂ ਵਾਈ. ਐਸ. ਆਰ. ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਗੁੰਟਾ ਸ਼੍ਰੀਨਿਵਾਸਲੁ ਰੈੱਡੀ ਦੇ ਪੁੱਤਰ ਰਾਘਵ ਮਗੁੰਟਾ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਰਾਘਵ ਮਗੁੰਟਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਸ਼ੁੱਕਰਵਾਰ ਸ਼ਾਮ ਨੂੰ ਹਿਰਾਸਤ 'ਚ ਲਿਆ ਗਿਆ ਸੀ। ਉਸ ਨੂੰ ਸਥਾਨਕ ਅਦਾਲਤ 'ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ, ਜਿੱਥੇ ਸੰਘੀ ਜਾਂਚ ਏਜੰਸੀ ਉਸ ਦੀ ਹਿਰਾਸਤ ਦੀ ਮੰਗ ਕਰੇਗੀ।
ਇਹ ਵੀ ਪੜ੍ਹੋ- ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲਾ: ED ਨੇ ਕੀਤੀ ਇਕ ਹੋਰ ਗ੍ਰਿਫ਼ਤਾਰੀ
ਈ. ਡੀ. ਵੱਲੋਂ ਇਸ ਮਾਮਲੇ 'ਚ ਇਹ 9ਵੀਂ ਅਤੇ ਇਸ ਹਫ਼ਤੇ ਤੀਜੀ ਗ੍ਰਿਫ਼ਤਾਰੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਹਫਤੇ ਦੇ ਸ਼ੁਰੂ 'ਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਇਸ ਮਾਮਲੇ 'ਚ PMLA ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ 'ਚ ਲਿਆ ਸੀ। ਗੌਤਮ ਮਲਹੋਤਰਾ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦਾ ਪੁੱਤਰ ਹੈ। 'ਚੈਰੀਅਟ ਪ੍ਰੋਡਕਸ਼ਨ ਮੀਡੀਆ ਪ੍ਰਾਈਵੇਟ ਲਿਮਟਿਡ' ਦੇ ਡਾਇਰੈਕਟਰ ਰਾਜੇਸ਼ ਜੋਸ਼ੀ ਨੂੰ ਵੀ ਇਸ ਹਫ਼ਤੇ ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ED ਨੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਮੁੰਡਾ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ
ਏਜੰਸੀ ਨੇ ਦੋਸ਼ ਲਾਇਆ ਹੈ ਕਿ ਹੁਣ ਰੱਦ ਕੀਤੀ ਗਈ ਦਿੱਲੀ ਆਬਕਾਰੀ ਨੀਤੀ ਤਹਿਤ ਸ਼ਰਾਬ ਦੇ ਰਿਟੇਲਰਾਂ, ਥੋਕ ਵਿਕਰੇਤਾਵਾਂ ਅਤੇ ਨਿਰਮਾਤਾਵਾਂ ਦਾ 'ਸਾਊਥ ਗਰੁੱਪ' ਨਾਂ ਦਾ ਗਰੁੱਪ ਬਣਾਇਆ ਗਿਆ ਸੀ। ਇਸ ਨੇ ਪਿਛਲੇ ਸਾਲ ਸੰਸਦ ਮੈਂਬਰਾਂ ਨਾਲ ਜੁੜੇ ਟਿਕਾਣਿਆਂ ਦੀ ਤਲਾਸ਼ੀ ਲਈ ਸੀ। ਈ. ਡੀ. ਨੇ ਇਸ ਮਾਮਲੇ 'ਚ ਹੁਣ ਤੱਕ ਦੋ ਚਾਰਜਸ਼ੀਟਾਂ ਦਾਖ਼ਲ ਕੀਤੀਆਂ ਹਨ। ਮਨੀ ਲਾਂਡਰਿੰਗ ਦਾ ਇਹ ਮਾਮਲਾ ਕੇਂਦਰੀ ਜਾਂਚ ਬਿਊਰੋ (CBI) ਦੀ FIR ਤੋਂ ਬਾਅਦ ਬਣਾਇਆ ਗਿਆ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਰਕਾਰ ਦੇ ਹੋਰ ਆਬਕਾਰੀ ਅਧਿਕਾਰੀਆਂ ਨੂੰ CBI ਅਤੇ ਈ.ਡੀ ਦੀਆਂ ਸ਼ਿਕਾਇਤਾਂ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਲਾਲੂ ਯਾਦਵ ਦੀ ਧੀ ਨੇ ਕੀਤੀ ਭਾਵੁਕ ਪੋਸਟ- 'ਮੇਰੇ ਪਾਪਾ ਦਾ ਧਿਆਨ ਰੱਖਣਾ'
NEXT STORY