ਨਵੀਂ ਦਿੱਲੀ : ਨੀਟ ਪ੍ਰੀਖਿਆ ਪੇਪਰ ਲੀਕ ਦੇ ਮੁੱਦੇ ’ਤੇ ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੇ ਪ੍ਰਦਰਸ਼ਨਕਾਰੀਆਂ ਨੇ ਸੋਮਵਾਰ ਨੂੰ ਸੰਸਦ ਤੱਕ ਮਾਰਚ ਕੱਢ ਕੇ ਉਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਸੀ. ਜੇ. ਪੀ. ਪ੍ਰਦਰਸ਼ਨਕਾਰੀਆਂ ਵੱਲੋਂ ਸੰਸਦ ਵੱਲ ਮਾਰਚ ਕਰਨ ਦੇ ਯਤਨ ਦੌਰਾਨ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋਈ। ਜੰਤਰ-ਮੰਤਰ 'ਤੇ ਚੱਲ ਰਹੇ ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਜ਼ੋਮੈਟੋ ਡਿਲੀਵਰੀ ਬੁਆਏ ਵੱਲੋਂ ਖਾਣਾ ਪਹੁੰਚਾਉਣ ਦਾ ਇੱਕ ਵੀਡੀਓ ਚਰਚਾ ਦਾ ਵਿਸ਼ਾ ਬਣ ਗਿਆ।
ਪੜ੍ਹੋ ਇਹ ਵੀ - ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ
ਇਹ ਵੀਡੀਓ ਇਸ ਸਮੇਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਦੀ ਲੋਕਾਂ ਵਲੋਂ ਬਹੁਤ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਵੀਡੀਓ ਸਚਿਨ ਗੁਪਤਾ (@Sachingupta) ਨੇ X 'ਤੇ ਸ਼ੇਅਰ ਕੀਤੀ ਹੈ। ਵੀਡੀਓ ਦੇ ਹੇਠਾਂ ਕੁਮੈਂਟਾਂ ਵਿਚ ਲੋਕ ਡਿਲੀਵਰੀ ਬੁਆਏ ਦੀ ਇਮਾਨਦਾਰੀ ਅਤੇ ਉਸ ਦੇ ਕੰਮ ਦੀ ਪ੍ਰਸ਼ੰਸਾ ਕਰ ਰਹੇ ਹਨ ਕਿ ਭਾਰੀਆਂ ਮੁਸ਼ਕਲਾਂ ਦੇ ਬਾਵਜੂਦ ਆਪਣਾ ਕੰਮ ਕਰ ਰਿਹਾ ਹੈ। ਵਾਇਰਲ ਵੀਡੀਓ ਵਿਚ ਦਿਖਾਈ ਦੇਣ ਵਾਲਾ ਜ਼ੋਮੈਟੋ ਡਿਲੀਵਰੀ ਬੁਆਏ ਨੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਾਰਾਸ਼ਟਰ ਤੋਂ ਅਮਿਤ ਰਾਵਤ ਨਾਮ ਦੇ ਇਕ ਨੌਜਵਾਨ ਨੇ ਉਸ ਨੂੰ ਖਾਣਾ ਆਰਡਰ ਕਰਨ ਲਈ ਕਿਹਾ ਹੈ।
ਪੜ੍ਹੋ ਇਹ ਵੀ - ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ
ਉਸ ਨੇ ਇਹ ਵੀ ਕਿਹਾ ਕਿ ਕਾਕਰੋਚ ਜਨਤਾ ਪਾਰਟੀ ਵਲੋਂ ਜੰਤਰ-ਮੰਤਰ 'ਤੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਦੌਰਾਨ ਜੇਕਰ ਕਿਸੇ ਨੂੰ ਭੁੱਖ ਲੱਗੀ ਹੈ ਤਾਂ ਤੁਸੀਂ ਉਸ ਨੂੰ ਇਹ ਖਾਣਾ ਦੇ ਸਕਦੇ ਹੋ। ਇਸ ਲਈ ਉਸਨੇ ਆਨਲਾਈਨ ਪੈਸੇ ਦੇ ਦਿੱਤੇ ਹਨ। ਖਾਣੇ ਦੀ ਡਿਲੀਵਰੀ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਜਿਸਨੂੰ ਇਸ ਖਾਣੇ ਦੀ ਲੋੜ ਹੈ, ਉਹ ਇਸਨੂੰ ਖਾ ਸਕਦਾ ਹੈ। ਡਿਲੀਵਰੀ ਵਾਲੇ ਵਿਅਕਤੀ ਦੀਆਂ ਇਹ ਗੱਲਾਂ ਸੁਣ ਕੇ ਲੋਕਾਂ ਨੇ ਉਸ ਦੀ ਤਾਰੀਫ਼ ਕੀਤੀ ਅਤੇ ਫਿਰ ਖਾਣਾ ਆਰਡਰ ਕਰਨ ਵਾਲੇ ਨੌਜਵਾਨ ਦੀ ਧੰਨਵਾਦ ਕੀਤਾ।
ਪੜ੍ਹੋ ਇਹ ਵੀ - DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਫਾਈ ਕਰਮਚਾਰੀ ਨੂੰ ਕੂੜੇ 'ਚੋਂ ਲੱਭਾ ਖਜ਼ਾਨਾ, ਲੱਖਾਂ ਦਾ ਸਾਮਾਨ ਵੇਖ ਸਭ ਦੇ ਉੱਡੇ ਹੋਸ਼
NEXT STORY