ਗੁਹਾਟੀ (ਏਜੰਸੀ)- ਗਾਇਕ ਜ਼ੂਬੀਨ ਗਰਗ ਦੀ ਮੌਤ ਦੇ ਆਲੇ-ਦੁਆਲੇ ਦੇ ਹਾਲਾਤਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਸ਼ੁੱਕਰਵਾਰ ਨੂੰ ਆਸਾਮ ਦੇ ਗੁਹਾਟੀ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ 3,500 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਨੂੰ ਸਬੂਤਾਂ ਸਮੇਤ 4 ਡੱਬਿਆਂ ਵਿੱਚ ਅਦਾਲਤ ਵਿੱਚ ਲਿਆਂਦੀ ਗਈ ਸੀ। 9 ਮੈਂਬਰੀ ਐੱਸ.ਆਈ.ਟੀ. 6 ਵਾਹਨਾਂ ਦੇ ਕਾਫਲੇ ਵਿੱਚ ਪਹੁੰਚੀ।
ਰਿਪੋਰਟਾਂ ਅਨੁਸਾਰ, ਜ਼ੂਬੀਨ ਗਰਗ ਦੀ ਮੌਤ 19 ਸਤੰਬਰ ਨੂੰ ਸਿੰਗਾਪੁਰ ਵਿੱਚ ਸਮੁੰਦਰ ਵਿੱਚ ਤੈਰਦੇ ਸਮੇਂ ਹੋਈ ਸੀ। ਆਸਾਮ ਸਰਕਾਰ ਨੇ ਗਾਇਕ ਦੀ ਮੌਤ ਦੀ ਜਾਂਚ ਲਈ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਐੱਮ.ਪੀ. ਗੁਪਤਾ ਦੀ ਅਗਵਾਈ ਵਿੱਚ ਐੱਸ.ਆਈ.ਟੀ. ਬਣਾਈ ਸੀ। ਗੁਪਤਾ ਨੇ ਪਹਿਲਾਂ ਕਿਹਾ ਸੀ ਕਿ ਇਸ ਮਾਮਲੇ ਵਿੱਚ ਹੁਣ ਤੱਕ 7 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ 300 ਤੋਂ ਵੱਧ ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ ਹੈ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਹਾਲ ਹੀ ਵਿੱਚ ਸਮਾਪਤ ਹੋਏ ਵਿਧਾਨ ਸਭਾ ਸੈਸ਼ਨ ਵਿੱਚ ਦਾਅਵਾ ਕੀਤਾ ਸੀ ਕਿ ਗਰਗ ਦੀ ਮੌਤ 'ਸਪੱਸ਼ਟ ਤੌਰ 'ਤੇ ਕਤਲ' ਸੀ।
ਬਿਨਾਂ ਇਜਾਜ਼ਤ ਦਿੱਲੀ ਦੇ ਸੈਨਿਕ ਫਾਰਮਜ਼ ਇਲਾਕੇ 'ਚ ਬਣੇ ਬੰਗਲੇ ਨੂੰ DDA ਨੇ ਕੀਤਾ ਢਹਿ-ਢੇਰੀ
NEXT STORY