ਤਿਰੂਵਨੰਤਪੁਰਮ - ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬੇ ਵਿੱਚ ਰਾਤ ਦੇ ਕਰਫਿਊ ਅਤੇ ਐਤਵਾਰ ਦੇ ਲਾਕਡਾਊਨ ਵਰਗੀਆਂ ਪਾਬੰਦੀਆਂ ਨੂੰ ਤੁਰੰਤ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਮੰਗਲਵਾਰ ਨੂੰ ਸੂਬੇ ਵਿੱਚ ਕੋਵਿਡ ਦੇ 25,772 ਨਵੇਂ ਮਾਮਲੇ ਸਾਹਮਣੇ ਆਏ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਕਰਨਾਲ 'ਚ ਦੇਰ ਰਾਤ ਕਿਸਾਨਾਂ ਵਿਚਾਲੇ ਸਮਝੌਤਾ ਕਰਨ ਪਹੁੰਚਿਆ ਪ੍ਰਸ਼ਾਸਨ, ਡੀ.ਸੀ. ਕਰ ਰਹੇ ਨੇ ਗੱਲਬਾਤ
ਮੁੱਖ ਮੰਤਰੀ ਨੇ ਕਿਹਾ ਕਿ ਐਤਵਾਰ ਦੇ ਲਾਕਡਾਊਨ ਅਤੇ ਰਾਤ ਦੇ ਕਰਫਿਊ ਨੂੰ ਵਾਪਸ ਲੈਣ ਦਾ ਫੈਸਲਾ ਕੋਵਿਡ ਸਮੀਖਿਆ ਬੈਠਕ ਦੌਰਾਨ ਕੀਤਾ ਗਿਆ ਸੀ ਕਿਉਂਕਿ ਸੂਬੇ ਵਿੱਚ ਇਨਫੈਕਸ਼ਨ ਦਰ (ਟੀ.ਪੀ.ਆਰ.) ਸਤੰਬਰ ਦੇ ਪਹਿਲੇ ਹਫ਼ਤੇ ਵਿੱਚ ਡਿੱਗ ਕੇ 17.91 ਫ਼ੀਸਦੀ ਹੋ ਗਈ ਜੋ ਅਗਸਤ ਦੇ ਅੰਤਿਮ ਹਫ਼ਤੇ ਵਿੱਚ ਕਰੀਬ 18.49 ਫ਼ੀਸਦੀ ਸੀ। ਮੰਗਲਵਾਰ ਨੂੰ ਇਹ ਦਰ 15.87 ਫ਼ੀਸਦੀ ਸੀ।
ਇਹ ਵੀ ਪੜ੍ਹੋ - ਕਰਨਾਲ ਮੋਰਚਾ 'ਚ ਪਹੁੰਚਾਇਆ ਗਿਆ ਖਾਣਾ, ਕਿਸਾਨਾਂ ਦੀ ਮਦਦ ਕਰਨ ਵਾਲਿਆਂ ਨੇ ਕੀਤੀ ਵਿਵਸਥਾ
ਵਿਜਯਨ ਨੇ ਕਿਹਾ ਕਿ ਜੇਕਰ ਲੋਕ ਹੋਰ ਸਾਵਧਾਨ ਰਹੇ ਤਾਂ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਕਮੀ ਲਿਆਈ ਜਾ ਸਕਦੀ ਹੈ। ਓਣਮ ਤਿਉਹਾਰ ਤੋਂ ਬਾਅਦ ਕੋਵਿਡ ਦੇ ਰੋਜ਼ਾਨਾ ਮਾਮਲਿਆਂ ਦੇ 30,000 ਤੋਂ ਜ਼ਿਆਦਾ ਹੋ ਜਾਣ ਤੋਂ ਬਾਅਦ ਸਰਕਾਰ ਨੇ ਇਸ 'ਤੇ ਕਾਬੂ ਲਈ ਸੋਮਵਾਰ ਤੋਂ ਸ਼ਨੀਵਾਰ ਤੱਕ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫਿਊ ਲਗਾਇਆ ਸੀ। ਸੂਬਾ ਸਰਕਾਰ ਨੇ ਮੰਗਲਵਾਰ ਸ਼ਾਮ ਨੂੰ ਇੱਕ ਹੁਕਮ ਵੀ ਜਾਰੀ ਕੀਤਾ ਜਿਸ ਵਿੱਚ ਕਿਹਾ ਗਿਆ ਹੈ ਕਿ ਪ੍ਰਦੇਸ਼ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਗਾਈਆਂ ਗਈਆਂ ਪਾਬੰਦੀਆਂ ਅਤੇ ਐਤਵਾਰ ਦੀਆਂ ਵਿਸ਼ੇਸ਼ ਸਖ਼ਤ ਪਾਬੰਦੀਆਂ ਤੁਰੰਤ ਵਾਪਸ ਲੈ ਲਈਆਂ ਜਾਣਗੀਆਂ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਆਸਾਮ ਸਮਝੌਤੇ ਨੂੰ ਲਾਗੂ ਕਰਨ ਲਈ ਸਰਕਾਰ ਕਰੇਗੀ ਨਵੀਂ ਕਮੇਟੀ ਦਾ ਗਠਨ
NEXT STORY