ਨਵੀਂ ਦਿੱਲੀ - ਰਾਸ਼ਟਰਪਤੀ ਪ੍ਰÎਣਬ ਮੁਖਰਜੀ ਨੇ ਬਿਨਾਂ ਕੋਈ ਫੈਸਲਾ ਦਿੱਤੇ ਦਿੱਲੀ ਵਿਧਾਨ ਸਭਾ ਚੋਣਾਂ ਨਾਲ ਸੰਬੰਧਿਤ ਫਾਈਲ ਨੂੰ ਉਪ ਰਾਜਪਾਲ ਨਜੀਬ ਜੰਗ ਨੂੰ ਮੋੜ ਦਿੱਤਾ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫਾ ਦੇਣ ਤੋਂ ਬਾਅਦ ਦਿੱਲੀ ਵਿਚ 18 ਫਰਵਰੀ ਤੋਂ ਰਾਸ਼ਟਰਪਤੀ ਸ਼ਾਸਨ ਲਾਗੂ ਹੈ। ਸੂਤਰਾਂ ਅਨੁਸਾਰ ਰਾਸ਼ਟਰਪਤੀ ਮੁਖਰਜੀ ਨੇ ਕਿਹਾ ਕਿ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਦੇ ਮਾਮਲੇ ਵਿਚ ਕੇਂਦਰ ਦੇ ਦਖਲ ਜਾਂ ਫੈਸਲੇ ਦੀ ਲੋੜ ਨਹੀਂ ਹੈ। ਸੁਪਰੀਮ ਕੋਰਟ ਇਸ ਸੰਬੰਧੀ ਪਟੀਸ਼ਨ ਦੀ 10 ਅਕਤੂਬਰ ਨੂੰ ਸੁਣਵਾਈ ਕਰਨ ਵਾਲਾ ਹੈ। ਓਧਰ 'ਆਪ' ਮੁਖੀ ਅਰਵਿੰਦ ਕੇਜਰੀਵਾਲ ਨੇ ਇਸ ਗੱਲ 'ਤੇ ਹੈਰਾਨੀ ਪ੍ਰਗਟਾਈ ਕਿ ਰਾਸ਼ਟਰਪਤੀ ਨੇ ਇਹ ਫਾਈਲ ਮੋੜ ਦਿੱਤੀ ਹੈ। ਉਨ੍ਹਾਂ ਨੇ ਟਵਿਟਰ 'ਤੇ ਲਿਖਿਆ ਕਿ ਰਾਸ਼ਟਰਪਤੀ ਨੇ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਫਾਈਲ ਮੋੜ ਦਿੱਤੀ ਸੀ ਤੇ ਪੁੱਛਿਆ ਕਿ ਕੀ ਇਹ ਖਬਰ ਠੀਕ ਹੈ।
ਐਕਸਿਸ ਬੈਂਕ ਦੇ ਉੱਚ ਅਧਿਕਾਰੀਆਂ ਖਿਲਾਫ ਮੁਕੱਦਮਾ ਦਰਜ
NEXT STORY