ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਜਪਾ ਵਾਲੀ ਕੇਂਦਰੀ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਈ-ਰਿਕਸ਼ਾ ਚਾਲਕਾਂ ਲਈ ਕੁਝ ਨਹੀਂ ਕੀਤਾ ਅਤੇ ਕਿਹਾ ਕਿ ਇਸ ਮਾਮਲੇ ਨੂੰ 10-15 ਦਿਨਾਂ ਦੇ ਅੰਦਰ ਹੱਲ ਕੀਤਾ ਜਾਵੇ। ਨਹੀਂ ਤਾਂ ਉਹ ਅੰਦੋਲਨ ਛੇੜ ਦੇਣਗੇ। ਰਾਸ਼ਟਰੀ ਰਾਜਧਾਨੀ ਵਿਚ ਈ-ਰਿਕਸ਼ਾ ਨੂੰ ਨਿਯਮਤ ਕਰਨ ਲਈ ਕੇਂਦਰੀ ਸੜਕ ਟਰਾਂਸਪੋਰਟ ਮੰਤਰਾਲਾ ਵਲੋਂ ਜਾਰੀ ਕੀਤੀ ਗਈ ਅਧਿਸੂਚਨਾ ਵਿਚ ਖਾਮੀਆਂ ਦਾ ਵਰਣਨ ਕਰਦੇ ਹੋਏ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਇਸ ਨਾਲ ਇਕ ਵੀ ਈ-ਰਿਕਸ਼ਾ ਚਾਲਕ ਨੂੰ ਫਾਇਦਾ ਨਹੀਂ ਹੋਇਆ।
ਪਤਨੀ ਨੇ ਸ਼ਰਾਬ ਪੀਣ ਤੋਂ ਰੋਕਿਆ ਤਾਂ ਪਤੀ ਨੇ ਕੀਤੀ ਹੱਤਿਆ
NEXT STORY