ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਆਯੋਜਨਾਂ ਦੌਰਾਨ ਪਸ਼ੂਆਂ ਦੀ ਬਲੀ ਦੇਣ ਦੀ ਪ੍ਰਾਚੀਨ ਪ੍ਰਥਾ ਖਤਮ ਕਰਨ ਦੇ ਹਾਈ ਕੋਰਟ ਦੇ ਹੁਕਮ 'ਤੇ ਰੋਕ ਲਗਾਉਣ ਤੋਂ ਅੱਜ ਨਾਂਹ ਕਰ ਦਿੱਤੀ ਪਰ ਇਸ ਫੈਸਲੇ ਵਿਰੁੱਧ ਦਾਇਰ ਅਪੀਲ 'ਤੇ ਸੁਣਵਾਈ ਲਈ ਤਿਆਰ ਹੋ ਗਈ। ਮੁਖ ਜੱਜ ਐੱਚ. ਐੱਲ. ਦੱਤੂ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਦਾਇਰ ਅਪੀਲ 'ਤੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਰਿੱਟ ਵਿਚ ਕਿਹਾ ਗਿਆ ਹੈ ਕਿ ਮੰਦਰਾਂ ਤੇ ਉਸ ਦੇ ਨਾਲ ਲੱਗਦੀਆਂ ਇਮਾਰਤਾਂ ਵਿਚ ਬਲੀ 'ਤੇ ਪਾਬੰਦੀ ਲਗਾ ਕੇ ਹਾਈ ਕੋਰਟ ਨੇ ਗਲਤੀ ਕੀਤੀ ਹੈ। ਹਾਈ ਕੋਰਟ ਨੇ ਕਿਹਾ ਸੀ ਕਿ ਪੂਰੇ ਸੂਬੇ ਵਿਚ ਕੋਈ ਵੀ ਵਿਅਕਤੀ ਜਨਤਕ ਧਾਰਮਿਕ ਅਸਥਾਨ 'ਤੇ ਕਿਸੇ ਜਾਨਵਰ ਦੀ ਬਲੀ ਨਹੀਂ ਦੇਵੇਗਾ।
ਈ-ਰਿਕਸ਼ਾ ਚਾਲਕਾਂ ਦਾ ਮੁੱਦਾ ਹੱਲ ਨਾ ਹੋਇਆ ਤਾਂ ਅੰਦੋਲਨ ਛੇੜਾਂਗੇ : ਕੇਜਰੀਵਾਲ
NEXT STORY