ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ
ਨਵੀਂ ਦਿੱਲੀ - ਹਵਾਈ ਫੌਜ ਮੁਖੀ ਅਰੂਪ ਰਾਹਾ ਨੇ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ 'ਤੇ ਸਥਿਤੀ ਨੂੰ ਗੰਭੀਰ ਦੱਸਦੇ ਹੋਏ ਅੱਜ ਕਿਹਾ ਕਿ ਸਰਕਾਰ ਅਤੇ ਫੌਜ ਸਥਿਤੀ ਨੂੰ ਆਮ ਵਰਗੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਵਾਈ ਫੌਜ ਮੁਖੀ ਨੇ ਰਾਜਧਾਨੀ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿਚ ਹਿੰਡਨ ਏਅਰਬੇਸ 'ਤੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਹੱਦ 'ਤੇ ਭਾਰਤ ਅਤੇ ਪਾਕਿਸਤਾਨ ਫੌਜ ਵਿਚਾਲੇ ਪਿਛਲੇ 48 ਘੰਟਿਆਂ ਤੋਂ ਲਗਾਤਾਰ ਗੋਲੀਆਂ ਚੱਲ ਰਹੀਆਂ ਹਨ ਅਤੇ ਅਸੀਂ ਹਰ ਤਰ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਹਾਂ।
ਗੁਆਂਢੀ ਨੇ ਕੀਤਾ 5 ਸਾਲਾ ਬੱਚੀ ਨਾਲ ਜ਼ਬਰ-ਜਨਾਹ
NEXT STORY