ਬਟਾਲਾ (ਬੇਰੀ)- ਅੱਧੀ ਰਾਤ ਨੂੰ ਚੋਰਾਂ ਵਲੋਂ ਗੁਰਦੁਆਰਾ ਸਾਹਿਬ ਦੇ ਤਾਲੇ ਤੋੜ ਕੇ ਗੋਲਕ ਵਿਚੋਂ 20 ਹਜ਼ਾਰ ਰੁਪਏ ਨਗਦੀ ਲੈ ਕੇ ਫਰਾਰ ਹੋਣ ਤਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਥਾਣਾ ਕਾਦੀਆਂ ਨੂੰ ਦਿੱਤੀ ਜਾਣਕਾਰੀ ’ਚ ਕਸ਼ਮੀਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਮਾਲੀਆਂ ਕਲਾਂ ਨੇ ਦੱਸਿਆ ਕਿ ਉਹ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿਚ ਸੇਵਾ ਕਰਦਾ ਹੈ ਅਤੇ ਬੀਤੀ 7 ਅਕਤੂਬਰ ਦੀ ਸ਼ਾਮ ਨੂੰ ਉਹ ਗੁਰਦੁਆਰੇ ਦੇ ਸਾਰੇ ਦਰਵਾਜ਼ੇ ਬੰਦ ਕਰਕੇ ਘਰ ਚਲਾ ਗਿਆ ਸੀ ਅਤੇ ਅਗਲੇ ਦਿਨ ਸਵੇਰੇ 4 ਵਜੇ ਆਇਆ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਤਾਲੇ ਟੁੱਟੇ ਪਏ ਸਨ ਅਤੇ ਚੋਰ ਗੁਰਦੁਆਰੇ ਅੰਦਰੋਂ ਗੋਲਕ ਤੋੜ ਕੇ ਉਸ ਵਿਚੋਂ 20 ਹਜ਼ਾਰ ਰੁਪਏ ਚੜਾਵਾ ਚੋਰੀ ਕਰਕੇ ਫਰਾਰ ਹੋ ਚੁੱਕੇ ਸਨ। ਉਕਤ ਮਾਮਲੇ ਸਬੰਧੀ ਪੁਲਸ ਨੇ ਕਾਰਵਾਈ ਕਰਦਿਆਂ ਕਸ਼ਮੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਕਾਦੀਆਂ ’ਚ ਅਣਪਛਾਤੇ ਚੋਰਾਂ ਵਿਰੁੱਧ ਧਾਰਾ 457, 380 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।
ਚੋਰਾਂ ਨੇ ਇਕ ਹੀ ਰਾਤ ’ਚ 3 ਦੁਕਾਨਾਂ ’ਤੇ ਕੀਤੀ ਚੋਰੀ
NEXT STORY