ਅੰਮ੍ਰਿਤਸਰ- ਅੰਮ੍ਰਿਤਸਰ ਦੇ ਸੰਸਥਾਪਕ ਅਤੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲੋਹ ਸਾਹਿਬ ਵੀ ਸਜਾਏ ਗਏ, ਜਿਸ ’ਚ ਹੀਰੇ, ਗਹਿਣੇ, ਸੋਨੇ-ਚਾਂਦੀ ਦੇ ਦਰਵਾਜ਼ੇ, ਚਾਂਦੀ ਦੇ 5 ਤਸਲੇ ਸ਼ਾਮਲ ਹਨ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਵੱਲੋਂ ਦਿੱਤਾ ਗਿਆ 9 ਲੱਖਾ ਹਾਰ, ਸੋਨੇ ਦੇ ਛੱਤਰ, ਮੋਤੀਆਂ ਦੀ ਮਾਲਾ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਰੱਖੀ ਗਈ। ਇਸ ਮੌਕੇ ਸ੍ਰੀ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਉਤਸਵ ’ਤੇ ਸਾਰੀ ਸਿੱਖ ਸੰਗਤ ਨੂੰ ਵਧਾਈ ਦਿੱਤੀ। ਗੁਰੂ ਜੀ ਦਾ ਆਸ਼ੀਰਵਾਦ ਲੈਣ ਪੁੱਜੇ ਸ਼ਰਧਾਲੂਆਂ ਨੇ ਕਿਹਾ ਕਿ ਗੁਰੂ ਘਰ ’ਚ ਜੋ ਵੀ ਕੋਈ ਸੱਚੇ ਮਨ ਨਾਲ ਆਉਂਦਾ ਹੈ, ਉਸ ਦੀ ਹਰ ਮਨੋਕਾਮਨਾ ਪੂਰੀ ਹੁੰਦੀ ਹੈ। ਜਿੱਥੇ ਦੂਰ-ਦੂਰ ਤੋਂ ਆਏ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ, ਉੱਥੇ ਹੀ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਰਾਤ ਦੇ ਸਮੇਂ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।
ਸੱਸ ਨੇ ਬਾਹੋਂ ਫੜ੍ਹ ਬਾਹਰ ਕੱਢੀ ਨੂੰਹ, ਆਖਰੀ ਵਾਰ ਵੀ ਨਾ ਦੇਖ ਸਕੀ ਮਰੇ ਪਤੀ ਦਾ ਚਿਹਰਾ (ਵੀਡੀਓ)
NEXT STORY