ਹਰਿਆਣਾ- ਦਿੱਲੀ ਹਾਈਕੋਰਟ ਨੇ ਸੀ. ਬੀ. ਆਈ. ਦੀ ਪਟੀਸ਼ਨ 'ਤੇ ਵੀਰਵਾਰ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਸ਼ੁੱਕਰਵਾਰ ਯਾਨੀ ਕਿ ਕੱਲ ਹਾਜ਼ਰ ਹੋਣ ਦਾ ਹੁਕਮ ਦਿੱਤਾ ਹੈ। ਸੀ. ਬੀ. ਆਈ. ਨੇ ਆਪਣੀ ਪਟੀਸ਼ਨ 'ਚ ਚੌਟਾਲਾ ਵਲੋਂ ਜ਼ਮਾਨਤ ਦੀਆਂ ਸ਼ਰਤਾਂ ਦਾ ਉਲੰਘਣ ਕਰਨ ਕਾਰਨ ਉਨ੍ਹਾਂ ਦੀ ਜ਼ਮਾਨਤ ਰੱਦ ਕਰਨ ਅਤੇ ਉਨ੍ਹਾਂ ਨੂੰ ਤੁਰੰਤ ਆਤਮਸਮਰਪਣ ਕਰਨ ਦਾ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਹੈ। ਜ਼ਿਕਰਯੋਗ ਹੈ ਕਿ ਚੌਟਾਲਾ ਸਿੱਖਿਆ ਭਰਤੀ ਮਾਮਲੇ 'ਚ ਸਜ਼ਾ ਕੱਟ ਰਹੇ ਹਨ।
ਅਦਾਲਤ ਨੇ ਕਿਹਾ ਕਿ ਚੌਟਾਲਾ ਦਾ ਪੱਖ ਸੁਣਨ ਦੀ ਜ਼ਰੂਰਤ ਨੂੰ ਨਜ਼ਰ ਅੰਦਾਜ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਡਾਕਟਰੀ ਆਧਾਰ 'ਤੇ ਚੌਟਾਲਾ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਸੀ ਪਰ ਹੁਣ ਉਹ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰ ਰਹੇ ਹਨ। ਅਦਾਲਤ ਨੇ ਇਨੈਲੋ ਨੇਤਾ ਨੂੰ ਕੱਲ ਹਾਜ਼ਰ ਹੋਣ ਦਾ ਹੁਕਮ ਦਿੱਤਾ ਹੈ। ਜਸਟਿਸ ਸਿਧਾਰਥ ਮਰਦੁਲ ਨੇ ਕਿਹਾ ਕਿ ਚੌਟਾਲਾ ਨੂੰ ਕੱਲ ਵਿਅਕਤੀਗਤ ਰੂਪ ਨਾਲ ਪੇਸ਼ ਹੇਣ ਲਈ ਨੋਟਿਸ ਜਾਰੀ ਕੀਤਾ ਜਾਵੇ।
ਗਰੀਬਾਂ ਲਈ ਬਣੇ ਕਾਨੂੰਨ ਨੂੰ ਕਮਜ਼ੋਰ ਕਰ ਰਹੀ ਹੈ ਸਰਕਾਰ: ਰਾਹੁਲ
NEXT STORY