ਅੰਮ੍ਰਿਤਸਰ (ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਸਮਰਾਲਾ ਦੇ ਪਿੰਡ ਹਰਿਓ ਖੁਰਦ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਦੇ ਹੋਏ ਅੰਗ ਪਾੜਨ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ ਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ’ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਅਜਿਹੇ ਅਨਸਰ ਜੋ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ ਨੂੰ ਕਦਾਚਿਤ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਦਾ ਕਾਰਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਅਤੇ ਪ੍ਰਬੰਧਕਾਂ ਵੱਲੋਂ ਕੀਤੀ ਗਈ ਅਣਗਹਿਲੀ ਹੀ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਇਆ ਸੀ ਤਾਂ ਉਸ ਸਮੇਂ ਗ੍ਰੰਥੀ ਸਿੰਘ, ਸੇਵਾਦਾਰ ਜਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਨਾ ਕਿਸੇ ਮੈਂਬਰ ਨੂੰ ਹਾਜ਼ਰ ਰਹਿਣਾ ਚਾਹੀਦਾ ਸੀ।
ਉਨ੍ਹਾਂ ਸਮੂਹ ਗੁਰਦੁਆਰਾ ਕਮੇਟੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਮੇਂ ਹਮੇਸ਼ਾ ਇਕ ਸੇਵਾਦਾਰ ਦਾ ਹੋਣਾ ਜ਼ਰੂਰੀ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਕਿਹਾ ਕਿ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾਵੇ ਅਤੇ ਜਿਹੜਾ ਵੀ ਇਸ ਘਟਨਾ ਲਈ ਜ਼ਿੰਮੇਵਾਰ ਹੈ ਉਸ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਕਿਸੇ ਦੀ ਅਜਿਹਾ ਕਰਨ ਦੀ ਜ਼ਰੂਰਤ ਨਾ ਪਵੇ।
ਕਬੱਡੀ ਟੂਰਨਾਮੈਂਟ 'ਚ ਭਾਰਤ ਆਇਆ ਅਮਰੀਕੀ ਖਿਡਾਰੀ ਫੱਟੜ (ਵੀਡੀਓ)
NEXT STORY