ਅੰਮ੍ਰਿਤਸਰ- 1984 ’ਚ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ’ਚ ਭਾਰਤੀ ਫੌਜ ਦੀ ਅਗਵਾਈ ਕਰਨ ਵਾਲੇ ਜਨਰਲ ਅਰੁਣ ਸ਼੍ਰੀ ਵੈਦ ਦੇ ਕਾਤਲਾਂ ਦੀ ਯਾਦ ’ਚ ਇਕ ਧਾਰਮਿਕ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਜਿਸ ’ਚ ਮਹਾਨ ਸ਼ਹੀਦ ਸੁਖਦੇਵ ਸਿੰਘ ਸੁੱਖਾ ਅਤੇ ਹਰਜਿੰਦਰ ਸਿੰਘ ਜ਼ਿੰਦਾ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ 5 ਪ੍ਰਧਾਨੀ ਦੇ ਪ੍ਰਧਾਨ ਕੁਲਬੀਰ ਸਿੰਘ ਮੁੱਖ ਤੌਰ ’ਤੇ ਮੌਜੂਦ ਹੋਏ। ਜ਼ਿਕਰਯੋਗ ਹੈ ਕਿ ਇਹ ਕੌਮ ਦੇ ਉਹ ਸ਼ਹੀਦ ਹਨ ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ’ਚ ਹਮਲੇ ਦੇ ਮੁੱਖ ਵਿਅਕਤੀ ਜਨਰਲ ਅਰੁਣ ਸ੍ਰੀ ਵੈਦ ਨੂੰ ਮਾਰਿਆ ਸੀ ਅਤੇ ਹਮਲੇ ਦਾ ਬਦਲਾ ਲਿਆ ਸੀ, ਜਿਨ੍ਹਾਂ ਨੂੰ ਬਾਅਦ ’ਚ ਭਾਰਤ ਸਰਕਾਰ ਨੇ ਫਾਂਸੀ ’ਤੇ ਲਟਕਾ ਦਿੱਤਾ ਸੀ।
ਜਥੇਦਾਰ ਅਵਤਾਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ’ਤੇ ਦੁੱਖ ਦਾ ਪ੍ਰਗਟਾਵਾ
NEXT STORY