ਤਰਨਤਾਰਨ, (ਹੀਰਾ)- ਜ਼ਿਲੇ ਦੇ ਐਸ.ਐਸ.ਪੀ. ਮਨਮੋਹਨ ਕੁਮਾਰ ਸ਼ਰਮਾ ਵਲੋਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਸਿਟੀ ਤਰਨਤਾਰਨ ਪੁਲਸ ਨੇ 520 ਗ੍ਰਾਮ ਨਸ਼ੀਲੇ ਪਾਊਡਰ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦੇਏ.ਐਸ.ਆਈ. ਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਲ ਡਰੇਨ ਗੋਇੰਦਵਾਲ ਰੋਡ ਤਰਨਤਾਰਨ ਵਿਖੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਰੋਕਿਆ।
ਜਦੋਂ ਉਨ੍ਹਾਂ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 520 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਦੋਵੇਂ ਵਿਅਕਤੀਆਂ ਦੀ ਪਛਾਣ ਇਕਬਾਲ ਸਿੰਘ ਉਰਫ ਬਾਊ ਪੁੱਤਰ ਸਵਰਨ ਸਿੰਘ ਵਾਸੀ ਨੂਰਦੀ ਬਾਜ਼ਾਰ ਤਰਨਤਾਰਨ ਅਤੇ ਦਵਿੰਦਰ ਸਿੰਘ ਉਰਫਕਾਲਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਚੱਕ ਮਹਿਰ ਵਜੋਂ ਹੋਈ ਹੈ। ਐਸ.ਐਸ.ਪੀ. ਮਨਮੋਹਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਉਕਤ ਤਸਕਰਾਂ ਦੇ ਖਿਲਾਫ ਮੁਕੱਦਮਾ ਨੰਬਰ 376 ਧਾਰਾ22/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਮੁੱਢਲੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਦੇ 95 ਫ਼ੀਸਦੀ ਜਵਾਬ 'ਮੈਨੂੰ ਨਹੀਂ ਪਤਾ ਜੀ' : ਭਗਵੰਤ ਮਾਨ
NEXT STORY