ਚੰਡੀਗੜ੍ਹ - ਅਕਾਲੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ 'ਤੇ ਸਿੱਧੀ ਟਿੱਪਣੀ ਕੀਤੇ ਜਾਣ ਤੋਂ ਬਚ ਰਹੇ ਹਨ ਪਰ ਮੁੱਖ ਮੰਤਰੀ ਦੇ ਸਲਾਹਕਾਰ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਨਵਜੋਤ ਵਲੋਂ ਅਕਾਲੀ ਦਲ 'ਤੇ ਕੀਤੀ ਗਈ ਤਿੱਖੀ ਅਲੋਚਨਾ ਨਾਲ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ 'ਤੇ ਕੋਈ ਅਸਰ ਨਹੀਂ ਪਏਗਾ, ਕਿਉਂਕਿ ਅਕਾਲੀ ਦਲ ਤੇ ਭਾਜਪਾ ਵਿਚਕਾਰ ਰਿਸ਼ਤੇ ਬਹੁਤ ਹੀ ਪੁਰਾਣੇ ਤੇ ਗਹਿਰੇ ਹਨ। ਗਰੇਵਾਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਲੋਕ ਸਭਾ ਚੋਣਾਂ ਵਿਚ ਆਪਣੇ ਗੁਰੂ ਅਰੁਣ ਜੇਤਲੀ ਦੀ ਚੋਣ ਵਿਚ ਭਾਗ ਲੈਣ ਤੋਂ ਇਨਕਾਰ ਕਰਕੇ ਜੇਤਲੀ ਦੀ ਪਿੱਠ ਵਿਚ ਛੁਰਾ ਮਾਰਿਆ ਸੀ। ਬੜੀ ਹੈਰਾਨੀ ਦੀ ਗੱਲ ਹੈ ਕਿ ਸਿੱਧੂ ਜੋ ਆਪਣੀ ਪਾਰਟੀ ਦੇ ਪ੍ਰਤੀ ਵੀ ਵਫ਼ਾਦਾਰ ਨਹੀਂ ਰਹੇ, ਹੁਣ ਅਕਾਲੀ ਦਲ ਨੂੰ ਪਾਠ ਪੜ੍ਹਾਉਣ ਦੀ ਗੱਲ ਕਰ ਰਹੇ ਹਨ। ਇਸ ਤਰ੍ਹਾਂ ਦੀਆਂ ਸਸਤੀਆਂ ਗੱਲਾਂ ਕਰਨ ਦੀ ਥਾਂ ਸਿੱਧੂ ਨੂੰ ਜਨਤਾ ਨੂੰ ਦੱਸਣਾ ਚਾਹੀਦਾ ਹੈ ਕਿ ਅਰੁਣ ਜੇਤਲੀ ਉਨ੍ਹਾਂ ਦੇ ਗੁਰੂ ਹਨ ਜਾਂ ਨਹੀਂ?
ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੇ ਕੀਤਾ ਔਰਤ 'ਤੇ ਹਮਲਾ
NEXT STORY