ਮੁੰਬਈ- ਬਾਲੀਵੁੱਡ 'ਚ ਆਪਣੇ ਕਾਮਿਕ ਅਭਿਨੈ ਲਈ ਮਸ਼ਹੂਰ ਰਿਤੇਸ਼ ਦੇਸ਼ਮੁਖ ਕਾਮੇਡੀ ਕਲਾਕਾਰ ਕਪਿਲ ਸ਼ਰਮਾ ਨਾਲ ਕੰਮ ਕਰਨਾ ਚਾਹੁੰਦੇ ਹਨ। ਕਪਿਲ ਸ਼ਰਮਾ ਯਸ਼ਰਾਜ ਬੈਨਰ ਹੇਠ ਬਣ ਰਹੀ ਫਿਲਮ 'ਬਂੈਕ ਚੋਰ' ਨਾਲ ਬਾਲੀਵੁੱਡ 'ਚ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਨ ਵਾਲੇ ਸਨ ਪਰ ਗੱਲ ਨਹੀਂ ਬਣ ਸਕੀ। ਹੁਣ ਇਸ ਫਿਲਮ 'ਚ ਕਪਿਲ ਸ਼ਰਮਾ ਦੀ ਥਾਂ 'ਤੇ ਰਿਤੇਸ਼ ਦੇਸ਼ਮੁਖ ਦੀ ਚੋਣ ਕੀਤੀ ਗਈ ਹੈ। ਰਿਤੇਸ਼ ਨੇ ਫਿਲਮ 'ਬੈਂਕ ਚੋਰ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਫਿਲਮ 'ਚ ਉਹ ਇਕ ਅਜਿਹੇ ਵਿਅਕਤੀ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ ਜੋ ਚੋਰ ਬਣ ਜਾਂਦਾ ਹੈ। ਰਿਤੇਸ਼ ਦੇਸ਼ਮੁਖ ਦਾ ਕਹਿਣਾ ਹੈ ਕਿ ਉਹ ਕਪਿਲ ਸ਼ਰਮਾ ਦੇ ਬਹੁਤ ਵੱਡੇ ਪ੍ਰਸ਼ੰਸਕ ਹਨ ਅਤੇ ਉਨ੍ਹਾਂ ਦੇ ਨਾਲ ਕੰਮ ਕਰਨਾ ਪਸੰਦ ਕਰਨਗੇ।
ਸਮਾਜਿਕ ਮੁੱਦਿਆਂ ਨੂੰ ਮਨੋਰੰਜਕ ਢੰਗ ਨਾਲ ਪੇਸ਼ ਕਰਦੀ ਕਹਾਣੀ ਹੈ 'ਪੁਲਸ ਇਨ ਪਾਲੀਵੁੱਡ' (ਵੀਡੀਓ)
NEXT STORY