ਪਟਨਾ— ਭਾਜਪਾ ਦੇ ਸੀਨੀਅਰ ਨੇਤਾ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਰਾਜ 'ਚ ਵਧਦੀਆਂ ਅਪਰਾਧਕ ਘਟਨਾਵਾਂ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਸੱਤਾਧਾਰੀ ਜਨਤਾ ਜਦਯੂ ਅਤੇ ਉਨ੍ਹਾਂ ਦੀ ਪਾਰਟੀ ਵਾਚਲੇ ਗਠਜੋੜ ਟੁੱਟਣ ਤੋਂ ਬਾਅਦ ਬਿਹਾਰ 'ਚ ਮਹਿਲਾਵਾਂ ਖਾਸ ਕਰਕੇ ਕਮਜ਼ੋਰ ਵਰਗ ਦੀਆਂ ਮਹਿਲਾਵਾਂ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੀਆਂ ਹਨ। ਮੋਦੀ ਨੇ ਅੱਜ ਕਿਹਾ ਕਿ ਭੋਜਪੁਰ ਜ਼ਿਲੇ ਦੇ ਕੁਰਮੁਰੀ 'ਚ ਮਹਾਦਲਿਤ ਲੜਕੀਆਂ ਦੇ ਨਾਲ ਬਲਾਤਕਾਰ ਦੀਆਂ ਘਟਨਾਵਾਂ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਇਕ ਪਾਸੇ ਜਿੱਥੇ ਅਪਰਾਧਕ ਅਤੇ ਦਬੰਗ ਤੱਤਾਂ ਦੇ ਹੌਸਲੇ ਬੁਲੰਦ ਹਨ ਉੱਥੇ ਹੀ ਸਰਕਾਰ ਅਤੇ ਪ੍ਰਸ਼ਾਸਨ ਮੂਕਦਰਸ਼ਕ ਬਣਿਆ ਹੋਇਆ ਹੈ।
ਪ੍ਰਧਾਨ ਮੰਤਰੀ ਨੇ ਨਾਨਾਜੀ ਦੇਸ਼ਮੁੱਖ, ਜੇ. ਪੀ. ਨੂੰ ਦਿੱਤੀ ਸ਼ਰਧਾਂਜਲੀ
NEXT STORY