ਗੰਗਾਨਗਰ-ਰਾਜਸਥਾਨ ਦੇ ਗੰਗਾਨਗਰ 'ਚ ਇਕ ਲੜਕੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨੂੰ ਲੋਕਾਂ ਨੇ ਖੌਫਨਾਕ ਸਜ਼ਾ ਦਿੱਤੀ ਹੈ। ਲੋਕਾਂ ਦੀ ਭੀੜ ਨੇ ਦੋਸ਼ੀ ਦਾ ਪਹਿਲਾਂ ਜੰਮ ਕੇ ਕੁਟਾਪਾ ਚਾੜ੍ਹਿਆ ਅਤੇ ਫਿਰ ਉਸ ਦਾ ਗੁਪਤ ਅੰਗ ਵੱਢ ਦਿੱਤਾ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ।
ਜਾਣਕਾਰੀ ਮੁਤਾਬਕ ਗੰਗਾਨਗਰ 'ਚ ਸੁਰੇਸ਼ ਕੁਮਾਰ ਨਾਂ ਦੇ ਦੋਸ਼ੀ ਨੇ ਇਕ ਲੜਕੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੀੜਤਾ ਨੇ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਲੜਕੀ ਦੀਆਂ ਚੀਕਾਂ ਸੁਣ ਕੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਉਨ੍ਹਾਂ ਨੇ ਸੁਰੇਸ਼ ਨੂੰ ਫੜ੍ਹ ਲਿਆ।
ਭੀੜ ਨੇ ਸੁਰੇਸ਼ ਨੂੰ ਜੰਮ ਕੇ ਕੁੱਟਿਆ ਅਤੇ ਫਿਰ ਉਸ ਦਾ ਗੁਪਤ ਅੰਗ ਵੱਢ ਦਿੱਤਾ। ਇਸ ਤੋਂ ਬਾਅਦ ਸੁਰੇਸ਼ ਨੂੰ ਹਸਪਤਾਲ 'ਚ ਭਰਤੀ ਕਰਾਇਆ ਗਿਆ। ਇਸ ਤੋਂ ਬਾਅਦ ਪੀੜਤ ਲੜਕੀ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਅਤੇ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜ਼ਬਰਦਸਤ ਤੇਜ਼ੀ ਨਾਲ ਅੱਗੇ ਵਧ ਰਿਹੈ 'ਹੁਡਹੁਡ'!
NEXT STORY