ਤਰਨਤਾਰਨ, (ਹੀਰਾ)-ਪੁਲਸ ਜ਼ਿਲ੍ਹਾ ਤਰਨਤਾਰਨ ਦੇ ਮੁਖੀ ਮਨਮੋਹਨ ਕੁਮਾਰ ਸ਼ਰਮਾ ਵੱਲੋਂ ਨਸ਼ਿਆਂ ਖਿਲਾਫ ਜਾਰੀ ਕੀਤੀਆਂ ਸਖਤ ਹਦਾਇਤਾਂ ਤਹਿਤ ਜ਼ਿਲ੍ਹਾ ਤਰਨਤਾਰਨ ਪੁਲਸ ਨੇ ਹੈਰੋਇਨ ਅਤੇ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰਸੀ.ਆਈ.ਏ. ਸਟਾਫ ਤਰਨਤਾਰਨ ਪੁਲਸ ਦੇ ਏ.ਐਸ.ਆਈ. ਸੁਖਦੇਵ ਸਿੰਘ ਨੇ ਪੁਲਸ ਪਾਰਟੀ ਸਣੇ ਜਰਮਸਤਪੁਰ ਤੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਸੰਤੋਖ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐਸ.ਆਈ. ਚਰਨ ਸਿੰਘ ਨੇ ਛਾਪਾਮਾਰੀ ਕਰਦਿਆਂ ਸਤਨਾਮ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਬ੍ਰਹਮਪੁਰਾ ਨੂੰ 6750 ਮਿਲੀਲੀਟਰ ਸ਼ਰਾਬ ਸਣੇ ਗ੍ਰਿਫਤਾਰ ਕੀਤਾ। ਪੁਲਸ ਵਲੋਂ ਕਾਬੂ ਕੀਤੇ ਉਪਰੋਕਤ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ
NEXT STORY