ਅੰਬਾਲਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੇ ਐਤਵਾਰ ਨੂੰ ਕਿਹਾ ਕਿ ਕਾਂਗਰਸ ਨੂੰ ਹਰਿਆਣਾ ਵਿਚ ਸਿੱਖ ਗੁਰਦੁਆਰਿਆਂ ਦੀ ਮੈਨੇਜਮੈਂਟ ਲਈ ਇਕ ਅਲੱਗ ਸੰਸਥਾ ਬਣਾ ਕੇ ਸਿੱਖ ਭਾਈਚਾਰੇ ਨੂੰ 'ਵੰਡਣ' ਦੇ ਕਾਰਨ ਅਗਾਮੀ ਹਰਿਆਣਾ ਚੋਣਾਂ ਵਿਚ ਭਾਰੀ ਕੀਮਤ ਚੁਕਾਉਣੀ ਪਵੇਗੀ।
ਐੱਸ. ਜੀ. ਪੀ. ਸੀ. ਦੇ ਮੁਖੀ ਅਵਤਾਰ ਸਿੰਘ ਮੱਕੜ ਨੇ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਕਾਂਗਰਸ ਨੇ ਸਿੱਖਾਂ ਦੀ ਉੱਚ ਸੰਸਥਾ ਅਕਾਲ ਤਖਤ ਦੀ ਸਰਵਉੱਚਤਾ ਨੂੰ ਚੁਣੌਤੀ ਦਿੱਤੀ ਹੈ, ਜਿਸ ਨੂੰ ਭਾਈਚਾਰਾ ਸਭ ਤੋਂ ਵੱਧ ਸਨਮਾਨ ਦਿੰਦਾ ਹੈ। ਉਨ੍ਹਾਂ ਨੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ 15 ਅਕਤੂਬਰ ਨੂੰ ਚੋਣਾਂ ਵਿਚ ਕਾਂਗਰਸ ਨੂੰ ਸਬਕ ਸਿਖਾਉਣ। ਐੱਸ. ਜੀ. ਪੀ. ਸੀ. ਅਤੇ ਸ਼੍ਰੋਮਣੀ ਅਕਾਲੀ ਦਲ ਨੇ ਭੁਪਿੰਦਰ ਸਿੰਘ ਹੁੱਡਾ ਸਰਕਾਰ ਦੇ ਵਿਰੁੱਧ ਉਦੋਂ ਤੋਂ ਮੋਰਚਾ ਖੋਲ੍ਹ ਦਿੱਤਾ ਸੀ, ਜਦੋਂ ਹਰਿਆਣਾ ਸਰਕਾਰ ਨੇ ਸਿੱਖ ਗੁਰਦੁਆਰਿਆਂ ਦੀ ਮੈਨੇਜਮੈਂਟ ਲਈ ਇਕ ਵੱਖਰੀ ਸੰਸਥਾ ਦੀ ਸਥਾਪਨਾ ਕੀਤੀ ਸੀ।
ਮਾਮਲਾ ਫਰਜ਼ੀ ਐਨਕਾਊਂਟਰ 'ਚ ਮਾਰੇ ਗਏ ਦੋ ਭਰਾਵਾਂ ਦਾ, ਪਿਤਾ ਨੇ ਲਗਾਏ ਗੰਭੀਰ ਦੋਸ਼
NEXT STORY