ਅੰਮ੍ਰਿਤਸਰ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੂਹ ਪ੍ਰਾਪਤ ਸ੍ਰੀ ਹਰਿਮੰਦਰ ਸਾਹਿਬ ’ਚ ਸਥਿਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਦੀ ‘ਕਾਰ ਸੇਵਾ’ ਦਾ ਕੰਮ ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁੱਖੀ ਸੰਤ ਹਰਨਾਮ ਸਿੰਘ ਖਾਲਸਾ ਨੂੰ ਦਿੱਤਾ ਗਿਆ। ਗੁਰਦੁਆਰਾ ਸਾਹਿਬ ’ਚ ਹੋਏ ਇਕ ਧਾਰਮਿਕ ਸਮਾਗਮ ’ਚ ਇਸ ਕਾਰ ਸੇਵਾ ਨੂੰ ਸ਼ੁਰੂ ਕੀਤਾ ਗਿਆ। ਇਸ ਦੌਰਾਨ ਐੱਸ. ਜੀ. ਪੀ. ਸੀ. ਮੈਂਬਰਾਂ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਮੁੱਖ ਤੌਰ ’ਤੇ ਮੌਜੂਦ ਹੋਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਮਦਮੀ ਟਕਸਾਲ ਦੇ ਮੁੱਖੀ ਸੰਤ ਬਾਬਾ ਹਰਨਾਮ ਸਿੰਘ ਦਾ ਕਹਿਣਾ ਹੈ ਕਿ ਇਸ ਦੀ ਕਾਰ ਸੇਵਾ ’ਚ 14 ਤੋਂ 15 ਕਿਲੋ ਦਾ ਸੋਨਾ ਲਗਾਇਆ ਜਾਵੇਗਾ। ਇਸ ਮੌਕੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੇਸ਼ ਵਿਦੇਸ਼ ਦੀ ਸੰਗਤ ਤੋਂ ਇਸ ਕਾਰ ਸੇਵਾ ’ਚ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਅੰਦਰ ਲੱਗੇ ਪੱਥਰ ਦੀ ਕਾਰ ਸੇਵਾ ਪਹਿਲਾਂ ਹੀ ਦਮਦਮੀ ਟਕਸਾਲ ਨੂੰ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਸੋਨੇ ਦੀ ਕਾਰ ਸੇਵਾ ਦਾ ਕੰਮ ਵੀ ਉਨ੍ਹਾਂ ਨੂੰ ਦਿੱਤਾ ਗਿਆ ਹੈ।
ਪਾਕਿ ਵਪਾਰੀਆਂ ਨੂੰ ਨਹੀਂ ਮਿਲ ਰਹੇ ਜਲੰਧਰ 'ਚ ਖਰੀਦਦਾਰ
NEXT STORY