ਜਲੰਧਰ-ਪੰਜਾਬ ਦੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਸੋਮਵਾਰ ਨੂੰ ਗਾਬਾ ਪਰਿਵਾਰ ਵਲੋਂ ਕਥਿਤ ਧਨ ਲੈਣ ਦੇ ਮਾਮਲੇ ਸੰਬੰਧੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦਫਤਰ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਬੇਟਾ ਦਮਨਵੀਰ ਸਿੰਘ ਵੀ ਮੌਜੂਦ ਸੀ। ਸਰਵਣ ਸਿੰਘ ਫਿਲੌਰ ਨੇ ਕਿਹਾ ਕਿ ਇਹ ਸਭ ਇਕ ਸਿਆਸੀ ਚਾਲ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਭ-ਕੁਝ ਸਿਆਸੀ ਕਾਰਨਾਂ ਕਰਕੇ ਹੀ ਹੋ ਰਿਹਾ ਹੈ ਅਤੇ ਇਸ 'ਚ ਸਾਡਾ ਕੋਈ ਲੈਣਾ-ਦੇਣਾ ਨਹੀਂ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹ੍ਹਾਂ ਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ ਅਤੇ ਇਸ ਲਈ ਹੀ ਉਹ ਅੱਜ ਈ. ਡੀ. ਦਫਤਰ ਪੇਸ਼ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਕਾਨੂੰਨ ਉਨ੍ਹਾਂ ਨੂੰ ਇਨਸਾਫ ਦੁਆਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਮਾਈ ਤੋਂ ਵੱਧ ਜਾਇਦਾਦ ਰੱਖਣ ਅਤੇ ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੇ ਸਰਵਣ ਸਿੰਘ ਫਿਲੌਰ ਦੇ ਬੇਟੇ ਦਮਨਵੀਰ ਸਿੰਘ ਵੀ ਦੋ ਵਾਰ ਈ. ਡੀ. ਦਫਤਰ ਪੇਸ਼ ਹੋ ਚੁੱਕੇ ਹਨ।
ਪੁਲਸ ਲੈਂਦੀ ਰਹੀ ਦਾਰੂ ਦੇ ਸਰੂਰ, ਤੇ ਬਾਲ ਕੈਦੀ ਹੋ ਗਿਆ ਫੁਰਰ (ਵੀਡੀਓ)
NEXT STORY