ਤਰਨਤਾਰਨ (ਹੀਰਾ)-ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਕਸਬਾ ਸਰਹਾਲੀ ਵਿਖੇ ਪੁਰਾਣੀ ਰੰਜਿਸ਼ ਕਾਰਨ ਇਕ ਨੌਜਵਾਨ ਦਾ ਤਲਵਾਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕੀਤੇ ਜਾਣ ਸਬੰਧੀ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਲਾਸ਼ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਲਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਸਰਹਾਲੀ ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਪੁਰਾਣਾ ਝਗੜਾ ਚੱਲਦਾ ਹੈ। ਜਿਸ ਕਾਰਨ ਉਕਤ ਲੋਕ ਉਸ ਨਾਲ ਰੰਜਿਸ਼ ਰੱਖਦੇ ਸਨ। ਇਸੇ ਕਾਰਨ ਕਰਕੇ ਬੀਤੀ ਸ਼ਾਮ ਜਦੋਂ ਉਸ ਦਾ ਲੜਕਾ ਗੁਰਜੰਟ ਸਿੰਘ (21) ਪਿੰਡ ਵਿਚ ਜਾ ਰਿਹਾ ਸੀ ਤਾਂ ਜਰਮਨ ਸਿੰਘ, ਸਟਾਲਨਜੀਤ ਸਿੰਘ ਪੁੱਤਰ ਬਲਬੀਰ ਸਿੰਘ, ਉਦੇ ਸਿੰਘ, ਗੁਰਦੇਵ ਸਿੰਘ ਪੁੱਤਰ ਸੁੱਖਾ ਸਿੰਘ, ਸਬ ਇੰਸਪੈਕਟਰ ਗੁਰਚਰਨ ਸਿੰਘ ਪੁੱਤਰ ਹਰਦੇਵ ਸਿੰਘ, ਚਮਕੌਰ ਸਿੰਘ ਪੁੱਤਰ ਦੇਬਾ ਸਿੰਘ, ਸੁਖਰਾਜ ਸਿੰਘ ਪੁੱਤਰ ਲਖਵਿੰਦਰ ਸਿੰਘ, ਬਲਬੀਰ ਸਿੰਘ ਪੁੱਤਰ ਸਰਦੂਲ ਸਿੰਘ ਨੇ ਆਪਣੇ 7-8 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਉਸ ਦੇ ਲੜਕੇ ਨੂੰ ਘੇਰ ਲਿਆ ਅਤੇ ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਉਸ ਦੇ ਲੜਕੇ ਦਾ ਕਤਲ ਕਰ ਦਿੱਤਾ। ਜਦੋਂ ਉਸ ਨੂੰ ਪਤਾ ਲੱਗਾ ਤਾਂ ਉਸ ਨੇ ਤੁਰੰਤ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਸਬੰਧੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਸਲਵਿੰਦਰ ਸਿੰਘ ਦੇ ਬਿਆਨਾਂ ’ਤੇ ਜਰਮਨ ਸਿੰਘ, ਸਟਾਲਨਜੀਤ ਸਿੰਘ ਪੁੱਤਰ ਬਲਬੀਰ ਸਿੰਘ, ਉਦੇ ਸਿੰਘ, ਗੁਰਦੇਵ ਸਿੰਘ ਪੁੱਤਰ ਸੁੱਖਾ ਸਿੰਘ, ਸਬ ਇੰਸਪੈਕਟਰ ਗੁਰਚਰਨ ਸਿੰਘ ਪੁੱਤਰ ਹਰਦੇਵ ਸਿੰਘ, ਚਮਕੌਰ ਸਿੰਘ ਪੁੱਤਰ ਦੇਬਾ ਸਿੰਘ, ਸੁਖਰਾਜ ਸਿੰਘ ਪੁੱਤਰ ਲਖਵਿੰਦਰ ਸਿੰਘ, ਬਲਬੀਰ ਸਿੰਘ ਪੁੱਤਰ ਸਰਦੂਲ ਸਿੰਘ ਅਤੇ 7-8 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਨੰਬਰ 151 ਧਾਰਾ 302/120ਬੀ, 148/149 ਆਈ. ਪੀ. ਸੀ.ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Exclusive : ਖੂਨ ਦੇ ਪਿਆਸੇ ਬਣ ਚੁੱਕੇ ਇਸ ਰੋਡ ਦੇ ਆਮਿਰ ਖਾਨ ਵੀ ਸੁਣਾ ਚੁੱਕੇ ਨੇ ਕਿੱਸੇ
NEXT STORY