ਤਰਨਤਾਰਨ (ਹੀਰਾ)-ਜ਼ਿਲ੍ਹਾ ਤਰਨਤਾਰਨ ਦੇ ਪੁਲਸ ਮੁਖੀ ਮਨਮੋਹਨ ਕੁਮਾਰ ਸ਼ਰਮਾ ਵੱਲੋਂ ਨਸ਼ਿਆਂ ਖਿਲਾਫ ਜਾਰੀ ਕੀਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਸ ਨੇ ਹੈਰੋਇਨ, ਨਸ਼ੀਲੇ ਪਾਊਡਰ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੇਮਕਰਨ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲ ਸੂਆ ਭੂਰਾ ਕੋਹਨਾ ਤੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 120 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛ-ਗਿੱਛ ਦੌਰਾਨ ਉਕਤ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਕਰੀਮਪੁਰਾ ਅਤੇ ਸਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਹਿੰਦੀਪੁਰ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਗਸ਼ਤ ਦੌਰਾਨ ਵਲੀਪੁਰ ਤੋਂ ਕੁਲਵੰਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਡਾਲੇਕੇ ਨੂੰ 50 ਗ੍ਰਾਮ ਨਸ਼ੀਲੇ ਪਾਊਡਰ ਸਹਿਤ ਕਾਬੂ ਕੀਤਾ। ਥਾਣਾ ਸਿਟੀ ਦੇ ਹੈੱਡ ਕਾਂਸਟੇਬਲ ਲਖਬੀਰ ਸਿੰਘ ਨੇ ਛਾਪੇਮਾਰੀ ਕਰਕੇ ਕਰਮ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਭੁੱਲਰ ਨੂੰ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ। ਪੁਲਸ ਵੱਲੋਂ ਗ੍ਰਿਫਤਾਰ ਕੀਤੇ ਉਪਰੋਕਤ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨਹਿਰ 'ਚ ਡਿੱਗੇ ਨੌਜਵਾਨ ਦੀ ਲਾਸ਼ ਬਰਾਮਦ
NEXT STORY