ਲਾਲਡੂ- ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲਾਲਡੂ ਦੇ ਨੇੜੇ ਤਿੰਨ ਹਜ਼ਾਰ ਏਕੜ ਜ਼ਮੀਨ ’ਤੇ ਇੰਡਸਟ੍ਰੀਅਲ ਪਾਰਕ ਬਣਾਇਆ ਜਾਵੇਗਾ ਤਾਂ ਜੋ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ।
ਸ਼੍ਰੀ ਬਾਦਲ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਸੂਬੇ ’ਚ ਉਦਯੋਗਿਕੀਕਰਨ ਨੂੰ ਉਤਸ਼ਾਹਤ ਕਰਨ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਗਈ ਹੈ ਅਤੇ ਪੰਜਾਬ ’ਚ ਉਦਯੋਗਿਕ ਖੇਤਰ ਦੇ ਲਈ ਨਵਾਂ ਮਾਹੌਲ ਬਣਾਇਆ ਗਿਆ ਹੈ ਜਿਸ ਦੇ ਕਾਰਨ ਵੱਡੇ ਉਦਯੋਗਿਕ ਘਰਾਣੇ ਸੂਬੇ ਵਿਚ ਉਦਯੋਗ ਸਥਾਪਤ ਕਰਨ ਦੇ ਲਈ ਦਿਲਚਸਪੀ ਲੈ ਰਹੇ ਹਨ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਲਾਲਡੂ ਦੇ ਨੇੜੇ ਬਣਾਏ ਜਾਣ ਵਾਲੇ ਪਾਰਕ ਦੇ ਲਈ ਬੰਜਰ ਜ਼ਮੀਨ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇੰਡਸਟ੍ਰੀਅਲ ਪਾਰਕ ਸਥਾਪਤ ਕਰਨ ਦੇ ਲਈ ਛੇਤੀ ਤੋਂ ਛੇਤੀ ਪ੍ਰਕਿਰਿਆ ਸ਼ੁਰੂ ਹੋ ਸਕੇ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਮਿਊਂਸਿਪਲ ਦੀਆਂ ਚੋਣਾਂ ਨਿਸ਼ਚਿਤ ਸਮੇਂ ’ਤੇ ਕਰਵਾਈਆਂ ਜਾਣਗੀਆਂ। ਹਰਿਆਣਾ ’ਚ ਇਨੇਲੋ ਦੇ ਨਾਲ ਗਠਜੋੜ ਦੇ ਬਾਰੇ ਵਿਚ ਉਨ੍ਹਾਂ ਨੇ ਕਿਹਾ ਕਿ ਇਨੇਲੋ ਦੇ ਨਾਲ ਗਠਜੋੜ ਦਾ ਅਕਾਲੀ-ਭਾਜਪਾ ਗਠਜੋੜ ’ਤੇ ਕੋਈ ਅਸਰ ਨਹੀਂ ਪਵੇਗਾ ਅਤੇ ਪੰਜਾਬ ਵਿਚ ਅਕਾਲੀ ਦਲ ਦਾ ਭਾਜਪਾ ਨਾਲ ਅਟੁੱਟ ਰਿਸ਼ਤਾ ਹੈ। ਦੋਵੇਂ ਸਹਿਯੋਗੀ ਦਲ ਲੋਕਾਂ ਦੀ ਉਮੀਦਾਂ ’ਤੇ ਖਰੇ ਉਤਰੇ ਹਨ।
ਸੇਬੀ ਨੇ ਇਕ ਵਾਰ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ
NEXT STORY