ਮੁੰਬਈ- ਮਹਾਰਾਸ਼ਟਰ ਨਵਨਿਰਮਾਣ ਸੈਨਾ ਦੇ ਪ੍ਰਧਾਨ ਊਧਵ ਠਾਕਰੇ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਲੋਕ ਸਭਾ ਦੀਆਂ ਅਗਲੀਆਂ ਚੋਣਾਂ ਨਹੀਂ ਲੜੇਗੀ।
ਠਾਕਰੇ ਨੇ ਇਕ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਸੂਬੇ ਦੀ ਜਨਤਾ ਜੇਕਰ ਉਨ੍ਹਾਂ ਨੂੰ ਸਮਰਥਨ ਦੇਵੇਗੀ ਤਾਂ ਉਹ ਅੱਗੇ ਵਧ ਕੇ ਜ਼ਿੰਮੇਵਾਰੀ ਨਿਭਾਉਣਗੇ। ਠਾਕਰੇ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਚੋਣਾਂ ਨਾ ਲੜਨਾ ਇਕ ਵੱਖਰੀ ਗੱਲ ਹੈ ਪਰ ਸਰਕਾਰ ਬਣਾਉਣ ਦਾ ਮੌਕਾ ਮਿਲਦਾ ਹੈ ਤਾਂ ਉਹ ਜ਼ਰੂਰ ਅੱਗੇ ਆਉਣਗੇ। ਉਨ੍ਹਾਂ ਕਿਹਾ ਕਿ ਹੋਰਨਾਂ ਸੂਬਿਆਂ 'ਚ ਜਨਤਾ ਨੇ ਸਥਾਨਕ ਪਾਰਟੀਆਂ ਨੂੰ ਸੱਤਾ ਸੌਂਪੀ ਹੈ ਤਾਂ ਫਿਰ ਮਹਾਰਸ਼ਟਰ ਦੇ ਲੋਕਾਂ ਨੂੰ ਸਥਾਨਕ ਪਾਰਟੀਆਂ ਨੂੰ ਸੱਤਾ ਦੇਣ 'ਚ ਕੀ ਪਰੇਸ਼ਾਨੀ ਹੈ।
ਦਿੱਲੀ ਇੰਟਰਨੈਸ਼ਨਲ ਏਅਰਪੋਰਟ ਨੂੰ 60 ਕਰੋੜ ਦੀ ਟੈਕਸ ਚੋਰੀ ਦਾ ਨੋਟਿਸ
NEXT STORY