ਮੁੰਬਈ— ਮਹਾਰਾਸ਼ਟਰ ਪੁਲਸ ਨੇ ਵਿਧਾਨ ਸਭਾ ਚੋਣਾਂ ਲਈ 15 ਅਕਤੂਬਰ ਨੂੰ ਸ਼ਾਂਤੀਪੂਰਨ ਵੋਟਿੰਗ ਯਕੀਨੀ ਕਰਨ ਦੇ ਉਦੇਸ਼ ਨਾਲ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ ਅਤੇ ਦੋ ਲੱਖ ਤੋਂ ਜ਼ਿਆਦਾ ਪੁਲਸ ਕਰਮਚਾਰੀਆਂ ਅਤੇ ਰਿਜ਼ਰਵ ਪੁਲਸ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। ਵਿਸ਼ੇਸ਼ ਇੰਸਪੈਕਟਰ ਜਨਰਲ ਦੇਵੇਨ ਭਾਰਤੀ ਨੇ ਦੱਸਿਆ ਕਿ ਨਕਸਲ ਪ੍ਰਭਾਵਿਤ ਗਢਚਿਰੌਲੀ ਜ਼ਿਲੇ 'ਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਲੋਕਤਾਂਤਰਿਕ ਪ੍ਰਕਿਰਿਆ ਦੌਰਾਨ ਮਾਓਵਾਦੀ ਕੋਈ ਰੁਕਾਵਟ ਨਹੀਂ ਪਾ ਸਕਣਗੇ।
ਚੋਣਾਂ ਤੋਂ ਪਹਿਲਾਂ ਮਹਾਰਾਸ਼ਟਰ ਤੇ ਹਰਿਆਣਾ 'ਚ 18 ਕਰੋੜ ਰੁਪਏ ਨਕਦੀ ਜ਼ਬਤ
NEXT STORY