ਨਵੀਂ ਦਿੱਲੀ— ਪੱਛਮੀ ਦਿੱਲੀ ਦੇ ਪੱਛਮੀ ਵਿਹਾਰ ਇਲਾਕੇ 'ਚ ਸੋਮਵਾਰ ਨੂੰ ਇਕ ਮੋਟਰਸਾਈਕਲ ਸਵਾਰ ਅਣਪਛਾਤੇ ਲੁਟੇਰਿਆਂ ਨੇ ਲੁੱਟ-ਖੋਹ ਦਾ ਵਿਰੋਧ ਕਰਨ 'ਤੇ 21 ਸਾਲਾ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਨੌਜਵਾਨ ਉਸ ਸਮੇਂ ਆਪਣੇ ਪਿਤਾ ਦੇ ਨਾਲ ਸੀ। ਪੁਲਸ ਸੂਤਰਾਂ ਨੇ ਦੱਸਿਆ ਕਿ ਰਜੇਸ਼ ਕੁਮਾਰ ਨਾਂ ਦੇ ਨੌਜਵਾਨ ਦੇ ਗਲੇ 'ਚ ਗੋਲੀ ਲੱਗੀ ਹੈ। ਉਸ ਦੀ ਏਮਸ ਟ੍ਰਾਮਾ ਸੈਂਟਰ 'ਚ ਐਂਮਰਜੈਂਸੀ ਸਰਜਰੀ ਕੀਤੀ ਗਈ। ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਸੂਤਰਾਂ ਨੇ ਕਿਹਾ ਕਿ ਮਾਦੀਪੁਰ ਪੁਲਸ ਥਾਣੇ 'ਚ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਰਾਜ ਠਾਕਰੇ ਨੂੰ ਚੋਣ ਕਮਿਸ਼ਨ ਦਾ ਨੋਟਿਸ ਜਾਰੀ
NEXT STORY