ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਨ ਦੇ ਪਾਰਟੀ ਨੇਤਾਵਾਂ ਦੀ ਆਲੋਚਨਾ ਨਾਲ ਚੌਤਰਫਾ ਘਿਰੇ ਸਾਬਕਾ ਕੇਂਦਰੀ ਮੰਤਰੀ ਸ਼ਸ਼ੀ ਥਰੂਰ ਨੂੰ ਅੱਜ ਕਾਂਗਰਸ ਬੁਲਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਪਾਰਟੀ ਦੇ ਜਨਰਲ ਸਕੱਤਰ ਜਨਾਰਦਨ ਦਿਵੇਦੀ ਨੇ ਇੱਥੇ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੀ ਅਨੁਸ਼ਾਸਨ ਕਮੇਟੀ ਦੀ ਸਿਫਾਰਸ਼ ਨੂੰ ਸਵੀਕਾਰ ਕਰਦੇ ਹੋਏ ਸ਼੍ਰੀ ਥਰੂਰ ਨੂੰ ਤੁਰੰਤ ਪ੍ਰਭਾਵ ਨਾਲ ਬੁਲਾਰੇ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਕੇਰਲ ਪ੍ਰਦੇਸ਼ ਕਾਂਗਰਸ ਕਮੇਟੀ ਨੇ ਹਾਲ ਹੀ ਵਿਚ ਉਨ੍ਹਾਂ ਦੇ ਵਿਰੁੱਧ ਕੁਲ ਹਿੰਦ ਕਾਂਗਰਸ ਕਮੇਟੀ ਦੇ ਸਾਹਮਣੇ ਸ਼ਿਕਾਇਤ ਦਰਜ ਕੀਤੀ ਸੀ।
ਲੁੱਟ-ਖੋਹ ਦਾ ਵਿਰੋਧ ਕਰਨ 'ਤੇ ਨੌਜਵਾਨ ਨੂੰ ਮਾਰੀ ਗੋਲੀ
NEXT STORY