ਨਵੀਂ ਦਿੱਲੀ— ਸੀ. ਬੀ. ਆਈ. ਦੇ ਸਾਬਕਾ ਡਾਇਰੈਕਟਰ ਡਾ. ਏ. ਪੀ. ਸਿੰਘ ਨੇ ਅੱਜ ਕਿਹਾ ਕਿ ਅਰੂਸ਼ੀ-ਹੇਮਰਾਜ ਹੱਤਿਆਕਾਂਡ ਮਾਮਲੇ 'ਚ ਜਾਂਚ ਏਜੰਸੀਆਂ ਦੇ ਉਸ ਵੇਲੇ ਦੇ ਸੰਯੁਕਤ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ਵਿਚ ਕੀਤੀ ਗਈ ਸੀ. ਬੀ. ਆਈ. ਦੀ ਪਹਿਲੀ ਟੀਮ ਦੀ ਜਾਂਚ ਵਿਚ 'ਖਾਮੀਆਂ' ਸਨ। ਮਾਮਲੇ ਦੀ ਜਾਂਚ 'ਚ ਸ਼ਾਮਲ ਰਹੇ ਏ. ਜੀ. ਐੱਲ. ਕੌਲ ਨੂੰ ਸ਼ਰਧਾਂਜਲੀ ਦਿੰਦੇ ਹੋਏ ਭੇਜੇ ਗਏ ਸੰਦੇਸ਼ ਵਿਚ ਸਿੰਘ ਨੇ ਕਿਹਾ ਕਿ ਅਧਿਕਾਰੀਆਂ ਨੂੰ ਵਿਸ਼ਵਾਸ ਸੀ ਕਿ ਅਰੂਸ਼ੀ ਦੇ ਮਾਪੇ ਹੀ ਦੋਹਰੀ ਹੱਤਿਆ ਦੇ ਲਈ ਜ਼ਿੰਮੇਵਾਰ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਕੀਤੀ ਗਈ ਜਾਂਚ ਵਿਚ ਖਾਮੀਆਂ ਹੋਣ ਦੇ ਬਾਵਜੂਦ ਕੌਲ ਦੋਸ਼ੀਆਂ ਦਾ ਪਤਾ ਲਗਾਉਣ ਵਿਚ ਸਫਲ ਰਹੇ।
ਸ਼ਸ਼ੀ ਥਰੂਰ ਨੂੰ ਕਾਂਗਰਸ ਦੇ ਬੁਲਾਰੇ ਦੇ ਅਹੁਦੇ ਤੋਂ ਹਟਾਇਆ
NEXT STORY