ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਸਮੇਤ ਉੱਚ ਸੁਰੱਖਿਆ ਅਧਿਕਾਰੀਆਂ ਨੇ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪਾਕਿਸਤਾਨ ਦੇ ਨਾਲ ਲੱਗਣ ਵਾਲੀ ਸਰਹੱਦ 'ਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਜਿੱਥੇ ਪਿਛਲੇ ਇਕ ਪੰਦਰਵਾੜੇ ਤੋਂ ਭਾਰੀ ਗੋਲੀਬਾਰੀ ਦੇਖਣ ਨੂੰ ਮਿਲੀ ਹੈ। ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਨਿਰਦੇਸ਼ ਦਿੱਤਾ ਕਿ ਜੇਕਰ ਪਾਕਿਸਤਾਨੀ ਬਲਾਂ ਵਲੋਂ ਸੁਰੱਖਿਆ ਚੌਕੀਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਤਾਂ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਅਧਿਕਾਰਿਤ ਸੂਤਰਾਂ ਨੇ ਕਿਹਾ ਕਿ ਸਿੰਘ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਕਰਨ ਲਈ ਕਿਹਾ ਹੈ ਕਿ ਸਰਹੱਦ ਦੀ ਸੁਰੱਖਿਆ ਵਿਚ ਲੱਗੇ ਬਲ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਸਰਹੱਦ ਦੇ ਕੋਲ ਰਹਿਣ ਵਾਲੇ ਨਾਗਰਿਕਾਂ ਦੀ ਮੁਕੰਮਲ ਸੁਰੱਖਿਆ ਕੀਤੀ ਜਾਵੇ।
ਇਸ ਉੱਚ ਪੱਧਰੀ ਵਿਚ ਹਿੱਸਾ ਲੈਣ ਵਾਲਿਆਂ ਵਿਚ ਗ੍ਰਹਿ ਸਕੱਤਰ ਅਨਿਲ ਗੋਸਵਾਮੀ, ਖੁਫੀਆ ਬਿਊਰੋ ਦੇ ਡਾਇਰੈਕਟਰ ਆਸਿਫ ਇਬ੍ਰਾਹਿਮ ਅਤੇ ਬੀ. ਐੱਸ. ਐੱਫ. ਦੇ ਡਾਇਰੈਕਟਰ ਡੀ. ਕੇ. ਪਾਠਕ ਵੀ ਸ਼ਾਮਲ ਸਨ।
ਹੱਜ ਯਾਤਰਾ ਦੌਰਾਨ 91 ਤੀਰਥ ਯਾਤਰੀਆਂ ਦੀ ਮੌਤ
NEXT STORY