ਇਸਲਾਮਾਬਾਦ— ਪਾਕਿਸਤਾਨ ਨੇ ਇਕ ਵਾਰ ਫਿਰ ਅਮਰੀਕਾ ਦੇ ਸਾਹਮਣੇ ਕਸ਼ਮੀਰ ਦਾ ਦੁਖੜਾ ਰੋਇਆ ਹੈ। ਅਮਰੀਕੀ ਸੈਨੇਟਰਾਂ ਨਾਲ ਮੁਲਾਕਾਤ ਦੌਰਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਸੋਮਵਾਰ ਨੂੰ ਕਸ਼ਮੀਰ ਮੁੱਦਾ ਉਠਾਇਆ ਅਤੇ ਕਿਹਾ ਕਿ ਇਸ ਦਾ ਹੱਲ ਸੰਯੁਕਤ ਰਾਸ਼ਟਰ ਪ੍ਰਸਤਾਵਾਂ ਦੇ ਮੁਤਾਬਕ ਹੋਣਾ ਚਾਹੀਦਾ ਹੈ।
ਸ਼ਰੀਫ ਨੇ ਇਸ ਗੱਲ ਨੂੰ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ ਨੂੰ ਅੱਗੇ ਵਧਾਉਣ ਲਈ ਗੱਲਬਾਤ ਹੀ ਇਕਲੌਤਾ ਰਸਤਾ ਹੈ। ਉਨ੍ਹਾਂ ਨੇ ਅਮਰੀਕੀ ਸੈਨੇਟਰਾਂ ਟਿਮ ਕੈਨੇ ਅਤੇ ਏਂਗਸ ਕਿੰਗ ਨਾਲ ਮੁਲਾਕਾਤ ਕੀਤੀ। ਦੋਵੇਂ ਹਥਿਆਰਬੰਦ ਸੇਵਾ ਸੰਬੰਧੀ ਸੈਨੇਟ ਦੀ ਕਮੇਟੀ ਦੇ ਮੈਂਬਰ ਹਨ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸ਼ਰੀਫ ਨੇ ਦੋਹਾਂ ਸੰਸਦ ਮੈਂਬਰਾਂ ਨੂੰ ਕਿਹਾ, ਕਸ਼ਮੀਰ ਦੇ ਲਈ ਕਿਸੇ ਵੀ ਹੱਲ ਦਾ ਆਧਾਰ ਸੰਯੁਕਤ ਰਾਸ਼ਟਰ ਦਾ ਪ੍ਰਸਤਾਵ ਹੋਣਾ ਚਾਹੀਦਾ ਹੈ ਅਤੇ ਕਸ਼ਮੀਰ ਦੇ ਲੋਕਾਂ ਨੂੰ ਇਸ ਦਾ ਹਿੱਸਾ ਬਣਨਾ ਚਾਹੀਦਾ ਹੈ। ਬਿਆਨ ਦੇ ਮੁਤਾਬਕ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਨੂੰ ਕਿਹਾ ਕਿ ਉਹ ਆਪਣੇ ਪ੍ਰਸਤਾਵਾਂ ਦਾ ਸਨਮਾਨ ਕਰਨ। ਉਨ੍ਹਾਂ ਨੇ ਕਿਹਾ ਕਿ ਕਸ਼ਮੀਰ ਦਾ ਇਕਲੌਤਾ ਸਵੀਕਾਰ ਕਰਨ ਯੋਗ ਹੱਲ ਉਹ ਹੀ ਹੋਵੇਗਾ, ਜਿਸ ਦਾ ਪਾਕਿਸਤਾਨ, ਭਾਰਤ ਅਤੇ ਕਸ਼ਮੀਰੀ ਲੋਕ ਸਮਰਥਨ ਕਰਦੇ ਹੋਣ। ਸ਼ਰੀਫ ਨੇ ਭਾਰਤ ਅਤੇ ਪਾਕਿਸਤਾਨ ਦੇ ਵਿਚ ਵਿਦੇਸ਼ ਸਕੱਤਰ ਪੱਧਰੀ ਵਾਰਤਾ ਰੱਦ ਹੋਣ 'ਤੇ ਨਿਰਾਸ਼ਾ ਜਤਾਈ।
ਨਵਾਜ਼ ਨੇ ਅਮਰੀਕੀ ਸੈਨੇਟਰਾਂ ਨੂੰ ਦੱਸਿਆ ਕਿ ਆਰਥਿਕ ਸੰਕੇਤਕਾਂ ਦੇ ਮਾਮਲੇ ਵਿਚ ਪਾਕਿਸਤਾਨ ਦੀ ਸਥਿਤੀ ਸੁਧਰੀ ਹੈ। ਉਨ੍ਹਾਂ ਨੇ ਅਮਰੀਕਾ ਵਿਚ ਪਾਕਿਸਤਾਨ ਉਤਪਾਦਾਂ ਦੇ ਲਈ ਬਿਹਤਰ ਬਾਜ਼ਾਰ ਪਹੁੰਚ ਦੇ ਸੰਬੰਧ ਵਿਚ ਚਰਚਾ ਕੀਤੀ। ਇਸ ਤੋਂ ਪਹਿਲਾਂ ਵਿਦੇਸ਼ ਦਫਤਰ ਨੇ ਕਿਹਾ ਕਿ ਸੈਨੇਟਰਾਂ ਨੇ ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਮਾਮਲਿਆਂ ਵਿਚ ਪ੍ਰਧਾਨ ਮੰਤਰੀ ਦੇ ਸਲਾਹਕਾਰ ਸਰਤਾਜ ਅਜੀਜ਼ ਨਾਲ ਵੀ ਮੁਲਾਕਾਤ ਕੀਤੀ ਅਤੇ ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਇਨ੍ਹਾਂ ਵਿਚ ਅਮਰੀਕਾ ਦੇ ਨਾਲ ਪਾਕਿਸਤਾਨ ਦੇ ਸੰਬੰਧ ਅਤੇ ਖੇਤਰੀ ਸਥਿਤੀ ਵੀ ਸ਼ਾਮਲ ਹੈ। ਅਜੀਜ਼ ਨੇ ਕੰਟਰੋਲ ਰੇਖਾ 'ਤੇ ਸਥਿਤੀ ਦੇ ਕਾਰਨ ਭਾਰਤ ਦੇ ਨਾਲ ਤਣਾਅ ਨੂੰ ਲੈ ਕੇ ਪਾਕਿਸਤਾਨ ਦੀ ਚਿੰਤਾ ਜ਼ਾਹਰ ਕੀਤੀ ਹੈ।
ਬਿਆਨ ਵਿਚ ਕਿਹਾ ਗਿਆ ਹੈ ਕਿ ਅਜੀਜ਼ ਨੇ ਗੁਆਂਢ ਵਿਚ ਸ਼ਾਂਤੀ ਦੇ ਲਈ ਸਰਕਾਰ ਦੇ ਰੁਖ ਨੂੰ ਪ੍ਰਗਟ ਕੀਤਾ ਹੈ ਅਤੇ ਕੰਟਰੋਲ ਰੇਖਾ 'ਤੇ ਮੌਜੂਦ ਸੁਰੱਖਿਆ ਸਥਿਤੀ ਨੂੰ ਲੈ ਕੇ ਆਪਣੀ ਚਿੰਤਾ ਜਤਾਈ ਹੈ।
ਇਸ ਵਿਚ ਕਿਹਾ ਗਿਆ ਹੈ ਕਿ ਸੈਨੇਟਰਾਂ ਨੇ ਅੱਤਵਾਦ 'ਤੇ ਕਾਬੂ ਦੇ ਲਈ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਉਹ ਇਸ ਗੱਲ 'ਤੇ ਵੀ ਸਹਿਮਤ ਹੋਏ ਕਿ ਅੱਤਵਾਦ ਦੇ ਮੂਲ ਕਾਰਨਾਂ ਦਾ ਹੱਲ ਹੋਣਾ ਚਾਹੀਦਾ ਹੈ। ਅਜੀਜ਼ ਨੇ ਪਿਛਲੇ ਹਫਤੇ ਸੰਯੁਕਤ ਰਾਸ਼ਟਰ ਨੂੰ ਚਿੱਠੀ ਲਿਖ ਕੇ ਭਾਰਤ ਦੇ ਨਾਲ ਸਰਹੱਦ 'ਤੇ ਤਣਾਅ ਨੂੰ ਘੱਟ ਕਰਨ ਦੇ ਲਈ ਦਖਲ ਦੇਣ ਦੀ ਮੰਗ ਕੀਤੀ ਸੀ।
ਪਾਕਿ ਨੂੰ ਵੱਡਾ ਝਟਕਾ, ਸੰਯੁਕਤ ਰਾਸ਼ਟਰ ਨੇ ਕਸ਼ਮੀਰ ਮੁੱਦੇ 'ਤੇ ਦਖਲ ਦੇਣ ਤੋਂ ਕੀਤਾ ਇਨਕਾਰ (ਵੀਡੀਓ)
NEXT STORY