ਬੀਜਿੰਗ- ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਮੰਗਲਵਾਰ ਨੂੰ ਦੂਜੇ ਦੇਸ਼ਾਂ ਨੂੰ ਕਿਹਾ ਕਿ ਉਹ ਹਾਂਗਕਾਂਗ 'ਚ ਲੋਕਤੰਤਰ ਦੀ ਹਮਾਇਤ 'ਚ ਚੱਲ ਰਹੇ ਪ੍ਰਦਰਸ਼ਨ ਪ੍ਰਤੀ ਹਮਾਇਤ ਜਤਾਉਣ 'ਚ ਸਾਵਧਾਨੀ ਵਰਤਣ। ਇਸ ਨਾਲ ਹੀ ਉਸ ਨੇ ਇਹ ਵੀ ਕਿਹਾ ਕਿ ਉਹ ਇਸ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੇ ਬਾਹਰੀ ਦਖਲ ਨੂੰ ਸਹਿਣ ਨਹੀਂ ਕਰੇਗਾ।
ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੋਂਗ ਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਂਗਕਾਂਗ ਚੀਨ ਦਾ ਵਿਸ਼ੇਸ਼ ਪ੍ਰਸ਼ਾਸਨਿਕ ਖੇਤਰ ਹੈ ਅਤੇ ਇਹ ਚੀਨ ਦੇ ਅੰਦਰੂਨੀ ਮਾਮਲਿਆਂ ਦੇ ਦਾਇਰੇ 'ਚ ਆਉਂਦਾ ਹੈ।
ਉਨ੍ਹਾਂ ਨੂੰ ਚੀਨ ਦੀ ਮੀਡੀਆ 'ਚ ਆਈਆਂ ਉਨ੍ਹਾਂ ਖਬਰਾਂ ਬਾਰੇ ਪੁੱਛਿਆ ਗਿਆ ਸੀ ਜਿਨ੍ਹਾਂ 'ਚ ਦਾਅਵਾ ਕੀਤਾ ਗਿਆ ਹੈ ਕਿ ਅਮਰੀਕੀ ਡਿਪਲੋਮੈਟ ਹਾਂਗਕਾਂਗ ਦੇ ਪ੍ਰਦਰਸ਼ਨਕਾਰੀਆਂ ਨੂੰ ਟ੍ਰੇਨਿੰਗ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਦੂਜੇ ਦੇਸ਼ ਨੂੰ ਦਖਲ ਦੇਣ ਦਾ ਅਧਿਕਾਰ ਨਹੀਂ ਹੈ। ਅਸੀਂ ਸਬੰਧਿਤ ਦੇਸ਼ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੇ ਸ਼ਬਦਾਂ ਅਤੇ ਕਦਮਾਂ ਨੂੰ ਲੈ ਕੇ ਸਾਵਧਾਨੀ ਵਰਤਣ ਅਤੇ ਗਲਤ ਸੰਕੇਤ ਭੇਜਣ ਤੋਂ ਵੀ ਪਰਹੇਜ਼ ਕਰਨ।
ਚੀਨ ਫੈਕਟਰੀ 'ਚ ਧਮਾਕਾ, 2 ਦੀ ਮੌਤ
NEXT STORY